Fatehgarh Sahib News : ਪਿੰਡ ਰੁੜਕੀ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਨਹਿਰ 'ਚ ਡੁੱਬਣ ਕਾਰਨ ਹੋਈ ਮੌਤ
Published : Jul 22, 2024, 9:52 pm IST
Updated : Jul 22, 2024, 9:52 pm IST
SHARE ARTICLE
 youth death
youth death

ਅਮਨਪ੍ਰੀਤ ਸਿੰਘ ਬੀਤੇ ਦਿਨੀ ਆਪਣੀ ਸਕੂਟਰੀ ਉਤੇ ਸਵਾਰ ਹੋ ਕੇ ਬਿਨਾਂ ਕਿਸੇ ਨੂੰ ਕੁਝ ਦੱਸੇ ਘਰ ਤੋਂ ਚਲਾ ਗਿਆ ਸੀ

Fatehgarh Sahib News : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੁੜਕੀ ਦੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਅਮਨਪ੍ਰੀਤ ਸਿੰਘ ਬੀਤੇ ਦਿਨੀ ਆਪਣੀ ਸਕੂਟਰੀ ਉਤੇ ਸਵਾਰ ਹੋ ਕੇ ਬਿਨਾਂ ਕਿਸੇ ਨੂੰ ਕੁਝ ਦੱਸੇ ਘਰ ਤੋਂ ਚਲਾ ਗਿਆ ਸੀ।

ਥਾਣਾ ਮੂਲੇਪੁਰ ਦੇ ਐਸ.ਐਚ.ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਮਹਿੰਦਰ ਸਿੰਘ ਵਾਸੀ ਪਿੰਡ ਰੁੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਾਰਵਾਈ ਹੈ ਕਿ ਉਸ ਦੇ ਵੱਡੇ ਲੜਕੇ ਅਮਨਪ੍ਰੀਤ ਸਿੰਘ ਦੀ ਉਮਰ 20 ਸਾਲ ਹੈ। 

ਅਮਨਪ੍ਰੀਤ ਸਿੰਘ ਪ੍ਰਾਈਵੇਟ ਤੌਰ 'ਤੇ ਨੌਕਰੀ ਕਰਦਾ ਹੈ। ਬੀਤੇ ਦਿਨ ਅਮਨਪ੍ਰੀਤ ਸਿੰਘ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਬਿਨਾਂ ਕਿਸੇ ਨੂੰ ਕੁਝ ਦੱਸੇ ਘਰ ਤੋਂ ਚਲਾ ਗਿਆ ਸੀ। ਅਮਨਪ੍ਰੀਤ ਸਿੰਘ ਦੀ ਲਾਸ਼ ਭਾਖੜਾ ਨਹਿਰ ਨੇੜੇ ਪਿੰਡ ਪਸਿਆਣਾ ਜ਼ਿਲ੍ਹਾ ਪਟਿਆਲਾ ਕੋਲੋਂ ਮਿਲੀ ਹੈ। 

ਜਿਸ 'ਤੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਨਪ੍ਰੀਤ ਸਿੰਘ ਦੀ ਲਾਸ਼ ਦਾ ਸਿਵਿਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement