Faridkot News : ਮੋਹਾਲੀ ਤੋਂ ਫਰੀਦਕੋਟ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Jul 22, 2025, 6:51 pm IST
Updated : Jul 22, 2025, 6:51 pm IST
SHARE ARTICLE
ਸੀਸੀਟੀਵੀ ’ਚ ਕੈਦ ਹੋਈਆਂ ਮੁਲਜ਼ਮਾਂ ਦੀ ਤਸਵੀਰ
ਸੀਸੀਟੀਵੀ ’ਚ ਕੈਦ ਹੋਈਆਂ ਮੁਲਜ਼ਮਾਂ ਦੀ ਤਸਵੀਰ

Faridkot News : ਮੋਟਰਸਾਈਕਲ ਸਵਾਰਾਂ ਨੇ ਕਾਰ 'ਚ ਬੈਠੇ ਨੌਜਵਾਨ ’ਤੇ ਚਲਾਈਆਂ ਗੋਲੀਆਂ

Faridkot News in Punjabi : ਨੇੜਲੇ ਪਿੰਡ ਬਾਹਮਣ ਵਾਲਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਲੜਕਿਆਂ ਵਲੋਂ ਦਿਨ ਦਿਹਾੜੇ ਫਾਇਰਿੰਗ ਕਰਕੇ ਇਕ ਨੌਜਵਾਨ ਲੜਕੇ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਵਾਪਰਨ ’ਤੇ ਪਿੰਡ ਵਿੱਚ ਡਰ, ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਯਾਦਵਿੰਦਰ ਸਿੰਘ ਵਾਸੀ ਮੋਹਾਲੀ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਕਿਸੇ ਹੋਰ ਲੜਕੇ ਦਾ ਕਤਲ ਕਰਨ ਲਈ ਆਏ ਸਨ ਪਰ ਉਹ ਗਲਤੀ ਨਾਲ ਹੋਰ ਕਿਸੇ ਨੂੰ ਕਤਲ ਕਰਕੇ ਆਰਾਮ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਲੇ ਗਏ। ਹਮਲਾਵਰਾਂ ਦੀਆਂ ਤਸਵੀਰਾਂ ਇਲਾਕੇ ਵਿੱਚ ਲੱਗੇ ਕੁਝ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈਆਂ ਹਨ। ਡਾ. ਪ੍ਰਗਿਆ ਜੈਨ ਐਸਐਸਪੀ ਫਰੀਦਕੋਟ ਦੀ ਅਗਵਾਈ ਵਿੱਚ ਪੁੱਜੀ ਪੁਲਿਸ ਪਾਰਟੀ ਨੇ ਘਟਨਾ ਸਥਾਨ ਦਾ ਜਾਇਜਾ ਲੈਣ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਪਿੰਡ ਦੇ ਸਰਪੰਚ ਗੁਰਮੇਲ ਸਿੰਘ ਮੁਤਾਬਿਕ ਪਿਛਲੇ ਦਿਨੀਂ ਪਿੰਡ ਦੇ ਨੰਬਰਦਾਰ ਗੁਲਜਾਰ ਸਿੰਘ ਦੀ ਅਚਾਨਕ ਮੌਤ ਹੋਣ ਕਾਰਨ ਅੱਜ ਗੁਰਦੁਆਰਾ ਸਾਹਿਬ ਵਿੱਚ ਉਹਨਾਂ ਦੀ ਅੰਤਿਮ ਅਰਦਾਸ ਤੋਂ ਬਾਅਦ ਜਦ ਰਿਸ਼ਤੇਦਾਰ ਅਤੇ ਜਾਣਕਾਰ ਆਪੋ ਆਪਣੇ ਵਾਹਨਾ ’ਤੇ ਸਵਾਰ ਹੋ ਕੇ ਰਵਾਨਾ ਹੋਣ ਦੀ ਤਿਆਰੀ ਕਰ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਤਿੰਨ ਅਸਲਾਧਾਰੀ ਲੜਕਿਆਂ ਨੇ ਇੰਡੈਵਰ ਗੱਡੀ ’ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਡਰਾਈਵਰ ਯਾਦਵਿੰਦਰ ਸਿੰਘ (37) ਪੁੱਤਰ ਪ੍ਰਕਾਸ਼ ਸਿੰਘ ਵਾਸੀ ਮੋਹਾਲੀ ਦੀ ਦਰਦਨਾਕ ਮੌਤ ਹੋ ਗਈ।

ਸੂਤਰਾਂ ਮੁਤਾਬਿਕ ਇਹ ਮੁਲਜ਼ਮ ਮਾਨਸਾ ਦੇ ਰਹਿਣ ਵਾਲੇ ਕਿਸੇ ਜੁਗਨੂੰ ਨਾਮਕ ਵਿਅਕਤੀ ਦਾ ਕਤਲ ਕਰਨ ਲਈ ਆਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਭੁਲੇਖੇ ਵਿੱਚ ਹੀ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜੁਗਨੂੰ ਦਾ ਨਾਂਅ ‘ਸਿੱਧੂ ਮੂਸੇਵਾਲਾ ਕਤਲ ਕਾਂਡ’ ਵਿੱਚ ਸਾਹਮਣੇ ਆਇਆ ਸੀ ਪਰ ਉਸ ਨੂੰ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ ਸੀ। ਹਾਲਾਂਕਿ ਇਸ ਬਾਰੇ ਪੁਲਿਸ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਜਾ ਰਿਹਾ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਨੂੰ ਇਸ ਕਤਲ ਦੇ ਬਾਰੇ ਕੁਝ ਅਹਿਮ ਸੁਰਾਗ ਹੱਥ ਲੱਗੇ ਹਨ ਅਤੇ ਜਲਦ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

(For more news apart from A young man who came to Faridkot from Mohali was shot dead News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement