Punjab CM Bhagwant Mann at Golden Temple: "ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦੇਣ ਵਾਲਿਆਂ ਨੂੰ ਕਰਾਂਗੇ ਜਲਦ ਕਾਬੂ"
Published : Jul 22, 2025, 2:39 pm IST
Updated : Jul 22, 2025, 5:25 pm IST
SHARE ARTICLE
Chief Minister Bhagwant Mann reaches Sri Darbar Sahib
Chief Minister Bhagwant Mann reaches Sri Darbar Sahib

ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Punjab CM Bhagwant Mann at Sri Darbar Sahib aka Golden Temple: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”

  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ 'ਤੇ ਵੇਰਵੇ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀ ਸਥਿਤੀ 'ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਦੇ ਸਮਰੱਥ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

(For more news apart from Punjab CM Bhagwant Mann at Sri Darbar Sahib aka Golden Temple, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement