ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Jul 22, 2025, 5:29 pm IST
Updated : Jul 22, 2025, 5:29 pm IST
SHARE ARTICLE
Gurmeet Singh Khudiyan handed over appointment letters to 8 youth in the Animal Husbandry Department.
Gurmeet Singh Khudiyan handed over appointment letters to 8 youth in the Animal Husbandry Department.

* ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ।

ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement