Punjab News : ਮੁਹਿੰਮ ਦੇ ਸਿਰਫ 6 ਦਿਨਾਂ 'ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ : ਡਾ. ਬਲਜੀਤ ਕੌਰ
Published : Jul 22, 2025, 7:41 pm IST
Updated : Jul 22, 2025, 7:41 pm IST
SHARE ARTICLE
 Dr. Baljit Kaur
Dr. Baljit Kaur

Punjab News : 19 ਥਾਵਾਂ ‘ਤੇ ਛਾਪੇਮਾਰੀ, 20 ਹੋਰ ਬੱਚੇ ਰੈਸਕਿਉ ਕੀਤੇ, 13 ਪਰਿਵਾਰਾਂ ਨੂੰ ਸੌਂਪੇ, 7 ਬਾਲ ਘਰਾਂ ਵਿੱਚ ਭੇਜੇ

Punjab News in Punjabi : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ 'ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ, ਜਦਕਿ 7 ਬੱਚਿਆਂ ਨੂੰ ਪਟਿਆਲਾ ਦੇ ਬਾਲ ਘਰ ਵਿੱਚ ਭੇਜਿਆ ਗਿਆ।

ਮੰਤਰੀ ਨੇ ਇਹ ਵੀ ਦੱਸਿਆ ਕਿ ਅੱਜ ਕਿਸੇ ਵੀ ਬੱਚੇ ਦੀ ਐਫ.ਆਈ.ਆਰ ਜਾਂ ਡੀ.ਐਨ.ਏ ਜਾਂਚ ਦੀ ਲੋੜ ਨਹੀਂ ਪਈ, ਪਰ ਪਟਿਆਲਾ ਬਾਲ ਭਲਾਈ ਕਮੇਟੀ ਵੱਲੋਂ ਜਾਂਚ ਜਾਰੀ ਹੈ, ਅਤੇ ਜੇ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮਾਪਿਆਂ ਨੂੰ ਚੇਤਾਵਨੀ ਦਿੰਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕੋਈ ਮਾਪੇ ਆਪਣੇ ਬੱਚਿਆਂ ਨੂੰ ਮੁੜ ਭੀਖ ਮੰਗਣ ਲਈ ਭੇਜਦੇ ਹੋਏ ਪਾਏ ਗਏ, ਤਾਂ ਉਨ੍ਹਾਂ ਨੂੰ ਅਯੋਗ ਸਰਪ੍ਰਸਤ ਘੋਸ਼ਿਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਆਮ ਲੋਕਾਂ ਅਤੇ ਸਿਵਲ ਸੋਸਾਇਟੀ ਨੂੰ ਅਪੀਲ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ, ਸਗੋਂ ਚਾਈਲਡ ਹੈਲਪ ਲਾਈਨ 1098 ‘ਤੇ ਫ਼ੋਨ ਕਰਕੇ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਉਹਨਾਂ ਦੀ ਸੁਰੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

(For more news apart from In just 6 days campaign, 137 children were saved from begging : Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement