ਖ਼ਬਰਾਂ |

ਤਾਜ਼ਾ |

‘ਆਪ’ ਵਿਧਾਇਕ ਸ਼ੈਰੀ ਕਲਸੀ ਨੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਕੀਤੀ ਨਿੰਦਾ
Published : Jul 22, 2026, 4:26 pm IST
Updated : Jul 22, 2026, 4:26 pm IST
SHARE ARTICLE
AAP MLA Sherry Kalsi condemned the lathi-charge on students
AAP MLA Sherry Kalsi condemned the lathi-charge on students

ਕਿਹਾ : ‘ਇਸ ਤਰ੍ਹਾਂ ਲਗਦਾ ਹੈ ਜਿਵੇਂ ਦੇਸ਼ ’ਚ ਕਿਸੇ ਤਾਨਾਸ਼ਾਹ ਦੀ ਸਰਕਾਰ ਚੱਲ ਰਹੀ ਹੋਵੇ’

ਬਟਾਲਾ : ਬਟਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਲਿਵਾਸਾ ਵੱਲੋਂ ਇੱਕ ਨਵਾਂ ਯੂਨਿਟ ਸ਼ੁਰੂ ਕੀਤਾ ਗਿਆ ਹੈ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਓ.ਪੀ.ਡੀ. ਦਾ ਉਦਘਾਟਨ ਕਰਨ ਲਈ ਬਟਾਲਾ ਦੇ ਵਿਧਾਇਕ ਕਲਸੀ ਪਹੁੰਚੇ । ਜਿਨ੍ਹਾਂ ਨੇ ਲਿਵਾਸਾ ਦੀ ਸ਼ਲਾਘਾ ਕਰਦਿਆਂ ਕਿਹਾ ਅਜਿਹੇ ਹਸਪਤਾਲ ਬਟਾਲਾ ਵਿੱਚ ਖੁੱਲ੍ਹਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਬਟਾਲਾ ਤੋਂ ਬਾਹਰ ਜਾ ਕੇ ਇਲਾਜ ਨਾ ਕਰਵਾਉਣਾ ਪਵੇ।

ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਬੀਤੇ ਦਿਨੀਂ ਜੰਤਰ ਮੰਤਰ ’ਤੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਅਤੇ ਅੱਜ ਦਿੱਲੀ ਵਿੱਚ ਅੱਠ ਥਾਵਾਂ ’ਤੇ ਜੋ ਮੈਟਰੋ ਸਟੇਸ਼ਨ ਬੰਦ ਕੀਤੇ ਗਏ ਹਨ, ਉੱਤੇ ਬੋਲਦਿਆਂ ਕਿਹਾ ਕਿ ਵਿਦਿਆਰਥੀ ਆਪਣੇ ਚੰਗੇ ਭਵਿੱਖ ਲਈ ਆਪਣੀ ਪ੍ਰੀਖਿਆ ਦੀ ਤਿਆਰੀ ਕਰਦੇ ਨੇ ਪਰ ਪ੍ਰੀਖਿਆ ਜਦੋਂ ਲੀਕ ਹੋ ਜਾਂਦੀ ਹੈ ਅਤੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੋ ਜਾਂਦਾ ਹੈ । ਉਨ੍ਹਾਂ ਕਿਹਾ ਕਿ ਜੋ ਕੱਲ੍ਹ ਦਿੱਲੀ ਵਿਖੇ ਹੋਇਆ ਉਹ ਨਿੰਦਣਯੋਗ ਹੈ । ਇਉਂ ਜਾਪਦਾ ਹੈ ਜਿਵੇਂ ਦੇਸ਼ ਵਿੱਚ ਤਾਨਾਸ਼ਾਹੀ ਸਰਕਾਰ ਚੱਲ ਰਹੀ ਹੋਵੇ । ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅੱਠ ਮੈਟਰੋ ਸਟੇਸ਼ਨ ਬੰਦ ਕਰਨ ਨਾਲ ਸੰਘਰਸ਼ ਨੂੰ ਕੋਈ ਫਰਕ ਨਹੀਂ ਪਵੇਗਾ ।

ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਰੋਧੀ ਧਿਰ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਵੱਲੋਂ ਦਰਿਆਈ ਇਲਾਕਿਆਂ ਦਾ ਦੌਰਾ ਕਰਨ ’ਤੇ ਬੋਲਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਹੁੰਦਾ ਨੁਕਤਾਚੀਨੀ ਕਰਨੀ । ਇਨ੍ਹਾਂ ਨੇ ਕਦੇ ਚੰਗੇ ਕੰਮ ਦੀ ਤਰੀਫ ਨਹੀਂ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement