ਖ਼ਬਰਾਂ |

ਤਾਜ਼ਾ |

ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿਚ 'ਆਪ' ਸਰਪੰਚ ਦਾ ਕਤਲ, ਦੋ ਵਾਰ ਗੱਡੀ ਹੇਠ ਦੇ ਕੇ ਦਰੜਿਆ
Published : Jul 22, 2026, 9:44 am IST
Updated : Jul 22, 2026, 9:44 am IST
SHARE ARTICLE
photo
photo

ਸਤਪਾਲ ਸਿੰਘ ਮਿੰਟਾ ਵਜੋਂ ਹੋਈ ਮ੍ਰਿਤਕ ਦੀ ਪਛਾਣ

ਹੁਸ਼ਿਆਰਪੁਰ  ਦੇ ਪਿੰਡ ਆਨੰਦਗੜ੍ਹ ਵਿੱਚ ਮੰਗਲਵਾਰ ਰਾਤ 8 ਵਜੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਕਤਲ ਕਰ ਦਿੱਤਾ ਗਿਆ। ਪੰਜ-ਛੇ ਨੌਜਵਾਨਾਂ ਨੇ ਪਹਿਲਾਂ ਸਰਪੰਚ ਨੂੰ ਘਰ ਦੇ ਬਾਹਰੋਂ ਗੱਡੀ ਹਟਾਉਣ ਲਈ ਕਿਹਾ। ਜਦੋਂ ਸਰਪੰਚ ਦਾ ਪੁੱਤਰ ਬਾਹਰ ਆਇਆ, ਤਾਂ ਉਹ ਮੁਲਜ਼ਮ ਤਲਵਾਰਾਂ ਲੈ ਕੇ ਘਰ ਅੰਦਰ ਦਾਖਲ ਹੋ ਗਏ।

ਜਦੋਂ ਸਰਪੰਚ ਨੇ ਬਾਹਰ ਆਇਆ ਤਾਂ ਇੱਕ 'ਆਲਟੋ' ਕਾਰ ਸਵਾਰ ਨੌਜਵਾਨਾਂ ਨੇ ਉਸ ਉੱਪਰ ਗੱਡੀ ਚੜ੍ਹਾ ਦਿੱਤੀ। ਸਰਪੰਚ ਦੇ ਪੁੱਤਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਹਿਲਾਂ ਉਸ ਦੇ ਪਿਤਾ ਉੱਪਰ ਗੱਡੀ ਚੜ੍ਹਾਈ, ਫਿਰ ਗੱਡੀ ਪਿੱਛੇ ਕੀਤੀ ਅਤੇ ਦੁਬਾਰਾ ਉਨ੍ਹਾਂ ਉੱਪਰ ਗੱਡੀ ਚੜ੍ਹਾ ਦਿੱਤੀ।

ਜਦੋਂ ਉਹ ਆਪਣੇ ਜ਼ਖ਼ਮੀ ਪਿਤਾ ਨੂੰ ਹਸਪਤਾਲ ਲੈ ਕੇ ਜਾ ਰਿਹਾ ਸੀ, ਤਾਂ ਇੱਕ 'ਬੋਲੇਰੋ' ਗੱਡੀ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਅਤੇ ਪਰਿਵਾਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਨੇ ਆਪਣੀ ਗੱਡੀ ਪਿੱਛੇ ਮੋੜ ਕੇ ਉੱਥੋਂ ਬਚ ਨਿਕਲਣ ਵਿੱਚ ਕਾਮਯਾਬੀ ਹਾਸਲ ਕੀਤੀ, ਪਰ ਉਦੋਂ ਤੱਕ ਉਸ ਦੇ ਪਿਤਾ ਦੀਆਂ ਸੱਟਾਂ ਕਾਰਨ ਮੌਤ ਹੋ ਚੁੱਕੀ ਸੀ।

ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚ ਪਹੁੰਚ ਕੇ ਪੁਲਿਸ ਨੇ ਜਾਣਕਾਰੀ ਇਕੱਠੀ ਕੀਤੀ ਅਤੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦ ਗੁਰਿੰਦਰ ਸਿੰਘ ਗੋਲਡੀ ਅਨੁਸਾਰ, ਮੁਲਜ਼ਮ ਤੇਜ਼ਧਾਰ ਹਥਿਆਰਾਂ ਨਾਲ ਕਾਰਾਂ ਵਿੱਚ ਸਵਾਰ ਹੋ ਕੇ ਸਿੱਧੇ ਸਰਪੰਚ ਦੇ ਘਰ ਪਹੁੰਚੇ। ਘਰ ਦੇ ਬਾਹਰ ਖੜ੍ਹੀ ਗੱਡੀ ਨੂੰ ਹਟਾਉਣ ਨੂੰ ਲੈ ਕੇ ਬਹਿਸ ਹੋਈ ਅਤੇ ਬਾਅਦ ਵਿਚ ਹਮਲਾ ਕਰ ਦਿੱਤਾ।

 ਡੀ.ਐਸ.ਪੀ. ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇੱਕ-ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਪੰਚ ਦੀ ਹੱਤਿਆ ਉਸ ਦੇ ਉੱਪਰ ਗੱਡੀ ਚੜ੍ਹਾ ਕੇ ਕੀਤੀ ਗਈ ਸੀ। ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਜਾਰੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement