
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ...............
ਫ਼ਿਰੋਜ਼ਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਤਿੰਨ ਰੋਜ਼ਾ ਮੋਰਚਾ ਸ਼ੁਰੂ ਕੀਤਾ ਗਿਆ। ਧਰਨਾਕਾਰੀਆਂ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਸੀ ਤੇ ਉਹ ਆਪਣੇ ਨਾਲ ਤਿੰਨ ਦਿਨਾਂ ਦਾ ਰਾਸ਼ਨ ਪਾਣੀ ਲੈ ਕੇ ਆਏ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜ਼ਿਲ•ਾ ਪ੍ਰਧਾਨ ਸੁਖਦੇਵ ਸਿੰਘ ਮੰਡ, ਸਾਹਿਬ ਸਿੰਘ ਦੀਨੇਕੇ, ਧਰਮ ਸਿੰਘ ਸਿੱਧੂ ਨੇ ਆਖਿਆ ਕਿ ਕਿਸਾਨਾਂ, ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਸਮੇਤ ਪੂਰਾ
ਮੰਗ ਪੱਤਰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਜਾ ਚੁੱਕਿਆ ਹੈ, ਜੇਕਰ ਇਨ•ਾਂ ਮੰਗਾਂ ਦਾ ਜਵਾਬ ਸਰਕਾਰ ਵੱਲੋਂ ਹੱਲ ਨਾ ਕੀਤਾ ਗਿਆ ਤਾਂ 23 ਅਗਸਤ ਨੂੰ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲਿ•ਆ ਦੇ ਪ੍ਰਸ਼ਾਸਨ ਦੀ ਹੋਵੇਗੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ, ਮਜ਼ਦੂਰਾਂ ਦਾ ਸਮੁੱਚਾ ਕਰਜਾ ਚੋਣ ਵਾਅਦੇ ਮੁਕਾਬਕ ਕੈਪਟਨ ਸਰਕਾਰ ਖਤਮ ਕਰੇ ਤੇ ਮੋਦੀ ਸਰਕਾਰ ਚੋਣ ਵਾਅਦੇ ਅਨੁਸਾਰ ਡਾ. ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ। ਪੰਜਾਬ ਭਰ ਵਿਚ ਨਿੱਜੀ ਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਕਿਸਾਨਾਂ ਦੇ ਗੰਨੇ ਦਾ 716
ਕਰੋੜ ਰੁਪਏ ਬਕਾਇਆ ਸਮੇਤ 15 ਪ੍ਰਤੀਸ਼ਤ ਵਿਆਜ ਤੁਰੰਤ ਜਾਰੀ ਕੀਤਾ ਜਾਵੇ, ਹਰ ਤਰ•ਾਂ ਦੇ ਅਬਾਦਕਾਰਾਂ ਖਾਸ ਕਰ ਟਾਹਲੀ ਫੱਤਾ ਕੁੱਲਾ (ਹੁਸ਼ਿਆਰਪੁਰ), ਬਸਤੀ ਨਾਮੇਦਵ (ਫਿਰੋਜ਼ਪੁਰ), ਕੋਟ ਉਮਰਾ (ਲੁਧਿਆਣਾ) ਬਾਗੋਵਾਲਾ, ਬਾਉਪੁਰ (ਕਪੂਰਥਲਾ) ਦੇ ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ ਤੇ ਉਨ•ਾਂ ਨੂੰ ਉਜਾੜਣਾ ਬੰਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕੱਚਰਭੰਨ ਕਾਂਡ ਵਿਚ ਜ਼ੀਰਾ ਥਾਣੇ ਅੱਗੇ 6 ਜ਼ਖਮੀਆਂ ਤੇ ਸੰਦਾਂ ਤੀ ਤੋੜ ਭੰਨ ਦਾ ਮੰਨਿਆ ਮੁਆਵਜ਼ਾ ਤੁਰੰਤ ਦੇਣ, ਲੋਹੁਕਾ ਖੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੇ ਉਨ•ਾਂ ਦੇ ਪਲਾਟ ਵਾਪਸ ਕਰਨ ਤੇ ਅੰਦੋਲਨਾਂ ਦੌਰਾਨ ਰੇਲਵੇ ਤੇ ਪੁਲਿਸ
ਵਿਭਾਗ ਵੱਲੋਂ ਕੀਤੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਨਰਿੰਦਰਪਾਲ ਸਿੰਘ ਜੁਤਾਲਾ, ਸੁਖਵੰਤ ਸਿੰਘ ਲੋਹੁਕਾ, ਸੁਰਜੀਤ ਸਿੰਘ ਗੱਟਾ ਬਾਦਸ਼ਾਹ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਅੰਗਰੇਜ਼ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੰਚਰ ਭੰਨ, ਸੁਖਵੰਤ ਸਿੰਘ ਮਾਦੀਕੇ, ਗੁਰਦਿਆਲ ਸਿੰਘ ਟਿੱਬੀ ਕਲਾਂ, ਕਰਨੈਲ ਸਿੰਘ ਭੋਲਾ, ਜਰਨੈਲ ਸਿੰਘ ਕੁਸੂ ਮੋੜ, ਸੁਰਿੰਦਰ ਸਿੰਘ ਘੁੱਦੂਵਾਲਾ, ਮਨਜਿੰਦਰ ਕੌਰ ਲੋਹੁਕਾ ਖੁਰਦ, ਸੁਰਜੀਤ ਸਿੰਘ ਠੱਠਾ, ਬਲਰਾਜ ਸਿੰਘ ਫੈਰੋਕੇ ਆਦਿ ਨੇ ਵੀ ਸੰਬੋਧਨ ਕੀਤਾ।