ਮੁੱਖ ਮੰਤਰੀ ਵਲੋਂ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਲਾਂਘੇ ਲਈ ਸੁਸ਼ਮਾ ਨੂੰ ਪੱਤਰ 
Published : Aug 22, 2018, 6:09 pm IST
Updated : Aug 22, 2018, 6:09 pm IST
SHARE ARTICLE
Kartapur Gurduwara Sahib
Kartapur Gurduwara Sahib

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੋ ਜਨਮ ਦਿਵਸ ਮੌਕੇ ਕਰਤਾਰਪੁਰ ਦੇ

ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੋ ਜਨਮ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਨਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ।

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ।  

Kartapur Gurduwara SahibKartapur Gurduwara Sahibਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ੍ਹਾਂ ਦਾ 550ਵਾਂ ਜਨਮ ਦਿਵਸ ਨਵੰਬਰ 2019 ਵਿੱਚ ਹੈ।  ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁਲ੍ਹਵਾਇਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲਮੇ ਸਮੇਂ ਤੋਂ ਚਲੀ ਆ ਰਹੀ ਮੰਗ ਦੇ ਸਬੰਧ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮਿ੍ਤਸਰ ਵਿਖੇ ਇਸ ਸਬੰਧੀ ਇਕ ਐਲਾਨ ਕੀਤਾ ਸੀ।  ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ।  ਉਨ੍ਹਾਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧ ਵਿੱਚ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement