
ਪੰਜਾਬ ਵਿੱਚ ਦਿਨੋਂ-ਦਿਨ ਗੁੰਡਾਗਰਦੀ ਦੀਆਂ ਘਟਨਾਵਾਂ ਵੱਧਦੀਆਂ ਹੀ ਜਾ ਰਹੀਆਂ ਹਨ। ਦਰਅਸਲ ਨਾਭਾ ਦੇ ਮੇਨ ਬਾਜ਼ਾਰ ਦੇ ਮੈਹਸ ਗੇਟ
ਨਾਭਾ : ਪੰਜਾਬ ਵਿੱਚ ਦਿਨੋਂ-ਦਿਨ ਗੁੰਡਾਗਰਦੀ ਦੀਆਂ ਘਟਨਾਵਾਂ ਵੱਧਦੀਆਂ ਹੀ ਜਾ ਰਹੀਆਂ ਹਨ। ਦਰਅਸਲ ਨਾਭਾ ਦੇ ਮੇਨ ਬਾਜ਼ਾਰ ਦੇ ਮੈਹਸ ਗੇਟ 'ਤੇ ਬਰਜਿੰਦਰ ਪਾਲ ਨਾਮ ਦੇ ਵਿਅਕਤੀ 'ਤੇੇ 1 ਅਣਪਛਾਤੇ ਵਿਅਕਤੀ ਵੱਲੋਂ ਸ਼ਰੇਆਮ ਚਾਕੂ ਮਾਰ ਦਿੱਤੇ ਗਏ ਅਤੇ ਆਰੋਪੀ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਿਆ।ਇਸ ਮੌਕੇ 'ਤੇ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਬਰਜਿੰਦਰ ਪਾਲ ਨੂੰ ਇਲਾਜ ਲਈ ਰਜਿੰਦਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
Nabha assault Barjinder Pal knife
ਉੱਥੇ ਹੀ ਇਸ ਮਾਮਲੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਬਰਜਿੰਦਰ ਪਾਲ ਦੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।ਉਹਨਾਂ ਕਿਹਾ ਕਿ ਪੇਟ ਵਿੱਚ ਚਾਕੂ ਵੱਜਣ ਕਾਰਨ ਅਜੇ ਇਹ ਦੱਸਣਾ ਮੁਸ਼ਕਿਲ ਹੈ ਕਿ ਜਖ਼ਮ ਕਿੰਨੇ ਡੂੰਘੇ ਹਨ। ਇਸ ਮੌਕੇ 'ਤੇ ਪਹੁੰਚੇ ਨਾਭਾ ਦੇ ਐਸਐਚਓ ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬਰਜਿੰਦਰ ਪਾਲ ਦੇ ਪੇਟ ਵਿੱਚ ਚਾਕੂ ਮਾਰ ਕੇ ਹਮਲਾ ਕਰ ਦਿੱਤਾ ਸੀ।
Nabha assault Barjinder Pal knife
ਜਿਸਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਐਸਐਚਓ ਨੇ ਕਿਹਾ ਕਿ ਆਰੋਪੀ ਦੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਬਰਜਿੰਦਰਪਾਲ ਦੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਸ਼ਰੇਆਮ ਗੁੰਡਾਗਰਦੀ ਕਰਨ ਦਾ ਇਹ ਕੋਈ ਅਜਿਹਾ ਪਹਿਲਾ ਮਾਮਲਾ ਸਾਹਮਣੇ ਨਹੀਂ ਆਇਆ।
Nabha assault Barjinder Pal knife
ਅਕਸਰ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆ ਰਹਿੰਦੀਆ ਹਨ। ਇਹ ਤਾਂ ਹੁਣ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਰਜਿੰਦਰਪਾਲ 'ਤੇ ਕਿਸੇ ਰੰਜ਼ਿਸ ਕਾਰਨ ਹਮਲਾ ਕੀਤਾ ਗਿਆ ਹੈ ਜਾਂ ਫਿਰ ਕੋਈ ਹੋਰ ਕਾਰਨ ਨਿਕਲ ਕੇ ਸਾਹਮਣੇ ਆਉਂਦਾ ਹੈ।