
ਪੰਜਾਬ ਦੇ ਖ਼ਜ਼ਾਨੇ 'ਤੇ ਭਾਰੀ ਪੈ ਰਹੀ ਹੈ 'ਫਾਰਮ ਹਾਊਸ' ਤੋਂ ਚੱਲ ਰਹੀ 'ਸ਼ਾਹੀ ਸਰਕਾਰ' - ਪ੍ਰਿੰਸੀਪਲ ਬੁੱਧ ਰਾਮ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਰੁਪਿੰਦਰ ਕੋਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਕਰ ਅਤੇ ਆਬਕਾਰੀ ਮਹਿਕਮੇ 'ਚ 100 ਕਰੋੜ ਦੀ ਟੈਕਸ ਚੋਰੀ ਘੁਟਾਲੇ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ।
AAP
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ 'ਆਪ' ਵਿਧਾਇਕਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਾਬਲੀਅਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਦਾ ਸਟੇਅਰਿੰਗ ਬੇਸ਼ੱਕ ਰਾਜਾ ਅਮਰਿੰਦਰ ਸਿੰਘ ਦੇ ਹੱਥ ਹੈ, ਪਰੰਤੂ ਰਿਮੋਟ ਕੰਟਰੋਲ ਮਾਫ਼ੀਆ ਅਤੇ ਭ੍ਰਿਸ਼ਟਾਚਾਰੀਆਂ ਦੇ ਹੱਥ 'ਚ ਹੈ।
Amarinder Singh
ਪ੍ਰਿੰਸੀਪਲ ਬੁੱਧ ਰਾਮ ਅਤੇ ਮੀਤ ਹੇਅਰ ਨੇ ਕਿਹਾ ਕਿ ਕਰ ਅਤੇ ਆਬਕਾਰੀ ਮਹਿਕਮਾ ਮੁੱਖ ਮੰਤਰੀ ਨੇ ਆਪਣੇ ਕੋਲ ਰੱਖਿਆ ਹੋਇਆ ਹੈ, ਪਰੰਤੂ ਮਹਿਕਮੇ 'ਚ ਭ੍ਰਿਸ਼ਟਾਚਾਰ ਗੈਂਗ ਨੂੰ ਖੁੱਲ੍ਹੀ ਛੂਟ ਦੇ ਰੱਖੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਵਿਭਾਗ 'ਚ ਅਫ਼ਸਰਾਂ ਅਤੇ ਦਲਾਲਾਂ ਦੀ ਮਿਲੀਭੁਗਤ ਨਾਲ ਸਰਕਾਰੀ ਖ਼ਜ਼ਾਨੇ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਚੂਨਾ ਲੱਗਣ ਨਾਲ ਜਿੱਥੇ ਅਮਰਿੰਦਰ ਸਿੰਘ ਦੀ ਨਾਕਾਮੀ ਸਾਬਤ ਹੁੰਦੀ ਹੈ।
Money
ਉੱਥੇ ਇਸ ਗਿਰੋਹ ਦੀਆਂ ਤਾਰਾਂ ਉੱਪਰ ਤੱਕ ਹੋਣ ਦੇ ਸੰਕੇਤ ਸਪਸ਼ਟ ਹਨ। ਇਸ ਲਈ ਘੁਟਾਲੇ ਦੀ ਸਮਾਂਬੱਧ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ 'ਰਾਜਾ ਸ਼ਾਹੀ' ਜੀਵਨ ਸ਼ੈਲੀ ਅਤੇ ਮਾਫ਼ੀਏ ਦੇ ਪ੍ਰਭਾਵ ਨੇ ਅਮਰਿੰਦਰ ਸਿੰਘ ਨੂੰ ਇੱਕ ਕਮਜ਼ੋਰ ਅਤੇ ਨਿਕੰਮਾ ਸ਼ਖ਼ਸ ਬਣਾ ਦਿੱਤਾ ਹੈ।
ਅਤੇ ਫਾਰਮ ਹਾਊਸ ਤੋਂ ਸ਼ਾਹੀ ਅੰਦਾਜ਼ 'ਚ ਚੱਲਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਖ਼ਜ਼ਾਨੇ 'ਤੇ ਭਾਰੀ ਪੈ ਰਹੀ ਹੈ, ਇਸ ਲਈ ਮੁੱਖ ਮੰਤਰੀ ਨੂੰ ਨੈਤਿਕ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।