
ਐਡਵੋਕੇਟ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਦੀ ਜ਼ਮਾਨਤ ਮਨਜ਼ੂਰ
ਪੁਲਿਸ ਦੀ ਝੂਠੇ ਸਬੂਤ ਤਿਆਰ ਕਰਨ ਦੀ ਵਿਉਂਤਬੰਦੀ ਬਣੀ ਪ੍ਰੇਸ਼ਾਨੀ ਦਾ ਸਬੱਬ
ਕੋਟਕਪੂਰਾ, 21 ਅਗੱਸਤ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ ਇਨਸਾਫ਼ ਲਈ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਗੋਲੀਆਂ ਚਲਾਉਣ, ਦੋ ਨੌਜਵਾਨਾਂ ਨੂੰ ਮਾਰ ਦੇਣ, ਅਨੇਕਾਂ ਨੂੰ ਜ਼ਖ਼ਮੀ ਕਰਨ, ਇਨਸਾਫ਼ ਮੰਗਣ ਵਾਲਿਆਂ ਨੂੰ ਹੀ ਕਸੂਰਵਾਰ ਸਿੱਧ ਕਰਨ ਲਈ ਝੂਠੀ ਐਫ਼ਆਈਆਰ ਦਰਜ ਕਰਨ ਦੇ ਨਾਲ-ਨਾਲ ਝੂਠੇ ਸਬੂਤ ਤਿਆਰ ਕਰਨ ਵਾਲੀਆਂ ਪੁਲਿਸ ਦੀਆਂ ਵਿਉਂਤਬੰਦੀਆਂ ਪੁਲਿਸ ਅਧਿਕਾਰੀਆਂ ਸਮੇਤ ਇਲਾਕੇ ਦੀਆਂ ਨਾਮਵਰ ਸ਼ਖਸ਼ੀਅਤਾਂ ਲਈ ਵੀ ਪ੍ਰੇਸ਼ਾਨੀ ਦਾ ਸਬੱਬ ਬਣ ਰਹੀਆਂ ਹਨ।
ਬਹਿਬਲ ਗੋਲੀਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿਤਾ ਹੈ। ਇਨ੍ਹਾਂ ਨੂੰ ਝੂਠੀ ਗਵਾਹੀ ਤਿਆਰ ਕਾਰਨ ਅਤੇ ਸਾਜ਼ਸ਼ ਰਚਣ ਦੇ ਦੋਸ਼ਾਂ ਤਹਿਤ ਕਰੀਬ ਤਿੰਨ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬਹੁਚਰਚਿਤ ਬਹਿਬਲ ਕਲਾਂ ਗੋਲੀਕਾਂਡ ਵਿਚ ਪੁਲਿਸ ਨੇ ਫ਼ਰੀਦਕੋਟ ਦੇ ਸੁਹੇਲ ਸਿੰਘ ਬਰਾੜ ਅਤੇ ਪੁਲਿਸ ਮੁਲਜ਼ਮਾਂ ਨਾਲ ਮਿਲ ਕੇ ਸਾਜਸ਼ ਰਚਣ ਅਤੇ ਆਤਮ ਰੱਖਿਆ ਦੀ ਝੂਠੀ ਕਹਾਣੀ ਘੜਣ ਦੇ ਦੋਸ਼ ਹੇਠ ਪੰਕਜ ਮੋਟਰਜ਼ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਸੀ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸੰਗਤਾਂ ਨੇ ਬਹਿਬਲ ਕਲਾਂ 'ਚ ਧਰਨਾ ਦਿਤਾ ਹੋਇਆ ਸੀ, ਜਿਥੇ ਪੁਲਿਸ ਦੀ ਗੋਲੀ ਨਾਲ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਨਾਂਅ ਦੇ ਸਿੱਖ ਨੌਜimageਵਾਨਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਨ੍ਹਾਂ ਮੌਤਾਂ ਨੂੰ ਜਾਇਜ਼ ਠਹਿਰਾਉਣ ਲਈ ਦਾਅਵਾ ਕੀਤਾ ਸੀ ਕਿ ਬਹਿਬਲ ਕਲਾਂ ਵਿਚ ਇਕੱਠੀ ਹੋਈ ਭੀੜ ਨੇ ਪੁਲਿਸ ਉਪਰ ਗੋਲੀਆਂ ਚਲਾਈਆਂ ਅਤੇ ਸਬੂਤ ਵਜੋਂ ਜਿਪਸੀ ਸਰਕਾਰ ਸਾਹਮਣੇ ਪੇਸ਼ ਕੀਤੀ।
ਸੁਹੇਲ ਸਿੰਘ ਬਰਾੜ ਨੂੰ ਫ਼ਰਵਰੀ 2019 'ਚ ਜਾਂਚ ਟੀਮ ਨੇ ਗਵਾਹ ਬਣਾ ਲਿਆ ਸੀ ਅਤੇ ਅਦਾਲਤ ਵਿਚ ਉਸ ਨੇ 164 ਸੀਆਰਪੀਸੀ ਤਹਿਤ ਬਿਆਨ ਦਰਜ ਕਰਵਾਇਆ ਸੀ ਪਰ ਹੁਣ ਪੁਲਿਸ ਨੇ ਸੁਹੇਲ ਸਿੰਘ ਬਰਾੜ ਨੂੰ ਗੋਲੀਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਕਜ ਬਾਂਸਲ ਦੇ ਇਕ ਦਰਜਨ ਪੁਲਿਸ ਅਧਿਕਾਰੀਆਂ ਨਾਲ ਨੇੜਲੇ ਸਬੰਧ ਸਨ ਅਤੇ ਕੁਝ ਪੁਲਿਸ ਅਧਿਕਾਰੀਆਂ ਵਲੋਂ ਪੰਕਜ ਬਾਂਸਲ ਤੋਂ ਕਥਿਤ ਤੌਰ 'ਤੇ ਲਈਆਂ ਮਹਿੰਗੀਆਂ ਕਾਰਾਂ ਵੀ ਜਾਂਚ ਦਾ ਵਿਸ਼ਾ ਬਣੀਆਂ ਹੋਈਆਂ ਹਨ।
ਪੁਲਿਸ ਦੀ ਝੂਠੇ ਸਬੂਤ ਤਿਆਰ ਕਰਨ ਦੀ ਵਿਉਂਤਬੰਦੀ ਬਣੀ ਪ੍ਰੇਸ਼ਾਨੀ ਦਾ ਸਬੱਬ!