ਮੁਲਾਜ਼ਮਾਂ ਨੂੰ ਨਸੀਹਤਾਂ ਦੇਣ ਵਾਲੀ ਮੋਤੀਆਂ ਵਾਲੀ ਸਰਕਾਰ ਖ਼ੁਦ ਕੰਮ 'ਤੇ ਕਦੋਂ ਆਵੇਗੀ-'ਆਪ'
Published : Aug 22, 2020, 6:22 pm IST
Updated : Aug 22, 2020, 6:22 pm IST
SHARE ARTICLE
Aman Arora and Captain Amarinder Singh
Aman Arora and Captain Amarinder Singh

ਮੁਲਾਜ਼ਮਾਂ ਨੂੰ ਲੈ ਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ 'ਤੇ ਵਰ੍ਹੇ ਅਮਨ ਅਰੋੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਬਿਆਨਾਂ ਦੀ ਅਸਲੀਅਤ ਦੱਸਦਿਆਂ ਦੋਸ਼ ਲਾਇਆ ਹੈ ਕਿ ਦੋਵਾਂ ਨੂੰ ਸੂਬੇ ਦੇ ਲੋਕਾਂ ਦੇ ਹਿਤਾਂ, ਤਕਲੀਫ਼ਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਨਿਗੂਣੀਆਂ ਤਨਖ਼ਾਹਾਂ ਲੈ ਕੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਨਸੀਹਤਾਂ ਦੇਣੀਆਂ ਤਾਂ ਆਸਾਨ ਲੱਗਦੀਆਂ ਹਨ, ਪਰੰਤੂ ਆਪ ਖ਼ੁਦ ਇਸ 'ਤੇ ਕੋਈ ਅਮਲ ਨਹੀਂ ਕਰ ਰਹੇ ਅਤੇ ਤਰਾਂ ਤਰਾਂ ਦੇ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।

Aman AroraAman Arora

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਦੇ ਮੁਲਾਜ਼ਮ ਆਪਣੇ ਕੰਮਾਂ 'ਤੇ ਵਾਪਸ ਆ ਜਾਣ। ਇਸ 'ਤੇ ਬੋਲਦਿਆਂ ਵਿਧਾਇਕ ਅਰੋੜਾ ਨੇ ਕਿਹਾ, ''ਮਾਮੂਲੀ ਜਿਹੀਆਂ ਤਨਖ਼ਾਹਾਂ ਲੈ ਕੇ ਕੰਮ ਕਰਨ ਵਾਲੇ ਮੁਲਾਜ਼ਮ ਤਾਂ ਆਪਣੇ ਕੰਮਾਂ 'ਤੇ ਵਾਪਸ ਆ ਹੀ ਜਾਣਗੇ, ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਜੀ ਤੁਹਾਡੀ ਸਰਕਾਰ ਦਾ ਚਾਰ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ, ਕਿਰਪਾ ਕਰਕੇ ਤੁਸੀਂ ਆਪਣੇ ਕੰਮ 'ਤੇ ਵਾਪਸ ਆ ਜਾਓ, ਜਿਸ ਤਰਾਂ ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਲਾ ਕੇ ਤੁਹਾਨੂੰ ਸੂਬੇ ਦੀ ਕਮਾਨ ਸੌਂਪੀ ਹੈ, ਉਸ ਨੂੰ ਦੇਖਦਿਆਂ ਤੁਸੀਂ ਵੀ ਆਪਣੇ ਕੰਮ 'ਤੇ ਵਾਪਸ ਆ ਕੇ ਹੋਰਨਾਂ ਮੁੱਖ ਮੰਤਰੀਆਂ ਵਾਂਗ ਕੰਮ ਕਰੋ, ਜਿਸ ਦੀ ਲੋਕ ਉਮੀਦ ਕਰਦੇ ਹਨ।''

Captain Amarinder Singh Captain Amarinder Singh

ਅਮਨ ਅਰੋੜਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਹ ਕੋਰੋਨਾ ਸੰਕਟ ਦੀ ਘੜੀ ਅਤੇ ਹੋਰਨਾਂ ਮੁਸ਼ਕਿਲ ਦੇ ਚੱਲਦਿਆਂ ਵੀ ਉਹ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀਆਂ ਤੇ ਸਮੇਂ ਸਿਰ ਤਨਖ਼ਾਹਾਂ ਦੇ ਰਹੇ ਹਨ।  ਅਰੋੜਾ ਨੇ ਕਿਹਾ ਕਿ ਵਿੱਤ ਮੰਤਰੀ ਸਾਹਿਬ ਨੂੰ ਜਾਂ ਤਾਂ ਇਸ ਦਾ ਇਲਮ ਨਹੀਂ ਅਤੇ ਜਾਂ ਉਹ ਇਸ ਬਾਰੇ ਝੂਠ ਬੋਲ ਰਹੇ ਹਨ।

Manpreet Badal Manpreet Badal

ਅਮਨ ਅਰੋੜਾ ਨੇ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਨਸਪ ਦੇ ਮੁਲਜ਼ਮਾਂ ਦੀਆਂ 25 ਫ਼ੀਸਦੀ ਤਨਖ਼ਾਹਾਂ ਕੱਟਣ ਦੇ ਹੁਕਮ ਦਿੱਤੇ ਗਏ ਹਨ। ਇਸ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਪਸ਼ਟ ਕਰ ਦੇਣ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਜ਼ਿੰਮੇਵਾਰ ਵਿਅਕਤੀ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ ਅਜਿਹਾ ਕਰਕੇ ਪੰਜਾਬ ਦੇ ਲੋਕਾਂ, ਮੁਲਜ਼ਮਾਂ ਨੂੰ ਗੁਮਰਾਹ ਨਾ ਕਰਨ।

Aman AroraAman Arora

ਉਨ੍ਹਾਂ ਕਿਹਾ ਕਿ ਸਰਕਾਰ ਦਾ ਥੋੜ੍ਹਾ ਸਮਾਂ ਬਾਕੀ ਰਹਿ ਗਿਆ ਹੈ, ਸਰਕਾਰ ਲੋਕਾਂ ਤੇ ਸੂਬੇ ਦੇ ਹਿਤਾਂ ਲਈ ਕੰਮ ਕਰਕੇ ਦਿਖਾਵੇ,ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਜਾਗਦੀ ਜ਼ਮੀਰ ਵਾਲੇ ਲੋਕ ਸਰਕਾਰ ਦਾ ਤਖ਼ਤਾ ਪਲਟਣ ਵਿਚ ਦੇਰ ਨਹੀਂ ਕਰਨਗੇ ਤੇ ਸਾਰੀ ਉਮਰ ਲੋਕ ਅਜਿਹੇ ਨੇਤਾਵਾਂ ਨੂੰ ਮੂੰਹ ਨਹੀਂ ਲਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement