ਭਾਈ ਲੌਂਗੋਵਾਲ ਨੇ ਹਰਿਆਣਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਦੁੱਖ ਪ੍ਰਗਟਾਇਆ
Published : Aug 22, 2020, 11:38 pm IST
Updated : Aug 22, 2020, 11:39 pm IST
SHARE ARTICLE
image
image

ਭਾਈ ਲੌਂਗੋਵਾਲ ਨੇ ਹਰਿਆਣਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 22 ਅਗੱਸਤ (ਪਰਮਿੰਦਰਜੀਤ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਪੈਂਦੇ ਪਿੰਡ ਸੰਤ ਨਗਰ (ਢਾਣੀ ਚੇਲੇਵਾਲੀ) ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਟੀਮ ਤੁਰਤ ਮੌਕੇ 'ਤੇ ਭੇਜੀ ਗਈ ਸੀ ਜਿਸ ਟੀਮ ਵਲੋਂ ਮੁਕੰਮਲ ਜਾਣਕਾਰੀ ਪ੍ਰਾਪਤ ਕਰ ਕੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾ ਦਿਤੀ ਗਈ ਹੈ ਅਤੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸਤਿਕਾਰ ਸਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਾ ਦਿਤਾ ਗਿਆ। ਭਾਈ ਲੌਂਗੋਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਕੇ ਇਸ ਪਿੱਛੇ ਦੋਸ਼ੀਆਂ ਦੀ ਮਨਸ਼ਾ imageimageਨੂੰ ਸੱਭ ਦੇ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿਤੀਆਂ ਜਾਣ।

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement