ਹਰਿਆਣਾ ਦੇ ਮੁੱਖ ਮੰਤਰੀ ਐਸ.ਵਾਈ.ਐਲ. ਉਪਰ ਪੰਜਾਬ ਦਾ ਦ੍ਰਿਸ਼ਟੀਕੋਣ ਜ਼ਰੂਰ ਵੇਖਣਗੇ: ਕੈਪਟਨ
Published : Aug 22, 2020, 1:24 am IST
Updated : Aug 22, 2020, 1:24 am IST
SHARE ARTICLE
image
image

ਹਰਿਆਣਾ ਦੇ ਮੁੱਖ ਮੰਤਰੀ ਐਸ.ਵਾਈ.ਐਲ. ਉਪਰ ਪੰਜਾਬ ਦਾ ਦ੍ਰਿਸ਼ਟੀਕੋਣ ਜ਼ਰੂਰ ਵੇਖਣਗੇ: ਕੈਪਟਨ

ਚੰਡੀਗੜ੍ਹ, 21 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਉਮੀਦ ਪ੍ਰਗਟਾਈ ਕਿ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਉਪਰ ਪੰਜਾਬ ਦਾ ਦ੍ਰਿਸ਼ਟੀਕੋਣ ਜ਼ਰੂਰ ਵੇਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਸ਼ਾਰਦਾ-ਯਮਨਾ ਲਿੰਕ ਨਹਿਰ ਪ੍ਰਾਜੈਕਟ ਰਾਹੀਂ ਪੰਜਾਬ ਨਾਲੋਂ 1 ਐਮ.ਏ.ਐਫ਼. ਵੱਧ ਪਾਣੀ ਲੈ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਮੁੱਦੇ ਨੂੰ ਯਥਾਰਥਿਕ ਨਜ਼ਰੀਏ ਤੋਂ ਦੇਖਣਗੇ ਜਦੋਂ ਉਹ ਇਸ ਉਤੇ ਵਿਚਾਰ ਚਰਚਾ ਕਰਨ ਲਈ ਜਲਦ ਹੀ ਮਿਲਣਗੇ।
ਅਪਣੇ ਫ਼ੇਸਬੁੱਕ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਪਟਿਆਲਾ ਵਾਸੀ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੀ ਵੰਡ ਬਾਰੇ ਕੌਮਾਂਤਰੀ ਸਿਧਾਂਤਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਪਾਲਣਾ ਕਰਨ ਉਤੇ ਜ਼ੋਰ ਦਿਤਾ ਜਿਸ ਅਨੁਸਾਰ 25 ਸਾਲਾਂ ਬਾਅਦ ਇਨ੍ਹਾਂ ਅਣਮੁੱਲੇ ਸਰੋਤਾਂ ਬਾਰੇ ਸਾਰੇ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਂਦੀ ਹੈ। ਇਹੋ ਗੱਲ ਉਨ੍ਹਾਂ ਕੇਂਦਰੀ ਮੰਤਰੀ ਅਤੇ ਸ੍ਰੀ ਖੱਟਰ ਨੂੰ ਉਨ੍ਹਾਂ ਨਾਲ ਵੀਡੀਉ ਕਾਨਫ਼ਰੰਸ ਮੀਟਿੰਗ ਦੌਰਾਨ ਕਹੀ  ਸੀ ਜਿਹੜੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਇਸ ਹਫ਼ਤੇ ਹੋਈ ਸੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਹਰਿਆਣਾ ਤੇ ਕੇਂਦਰ ਨੂੰ ਕਿਹਾ ਹੈ ਕਿ ਇਰਾਡੀ ਕਮਿਸ਼ਨ 35 ਸਾਲ ਪੁਰਾਣਾ ਹੈ ਅਤੇ ਪੰਜਾਬ ਵਿਚ ਪਾਣੀ ਦੀ ਉਪਲੱਬਧਤਾ ਬਾਰੇ ਹੁਣ ਨਵੇਂ ਸਿਰਿਓ ਮੁਲਾਂਕਣ ਦੀ ਲੋੜ ਹੈ ਕਿਉਂ ਜੋ ਆਲਮੀ ਤਪਸ਼ ਦੇ ਦਰਿਆਵਾਂ ਉਤੇ ਪਏ ਭਾਰੀ ਮਾਰੂ ਪ੍ਰਭਾਵਾਂ ਕਰਕੇ ਪੰਜਾਬ ਦੇ 109 ਬਲਾਕ ਡਾਰਕ ਜ਼ੋਨ ਵਿਚ ਚਲੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਢਿੱਡ ਭਰਦਾ ਹੈ ਅਤੇ ਹਰਿਆਣੇ ਨਾਲੋਂ ਵੱਧ ਵਾਹੀਯੋਗ ਜ਼ਮੀਨ ਪੰਜਾਬ ਕੋਲ ਹੈ, ਫੇਰ ਵੀ ਹਰਿਆਣਾ ਕੋਲ ਮੌਜੂਦ 12.48 ਐਮ.ਏ.ਐਫ. ਦਰਿਆਈ ਪਾਣੀ ਦੇ ਮੁਕਾਬਲੇ ਪੰਜਾਬ ਕੋਲ ਉਸ ਤੋਂ ਘੱਟ 12.42 ਐਮ.ਏ.ਐਫ. ਦਰਿਆਈ ਪਾਣੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗਠਨ ਸਮੇਂ ਦੋਵੇਂ ਸੂਬਿਆਂ ਵਿੱਚ ਹੋਰ ਸੰਪਤੀਆਂ ਦੀ ਵੰਡ 60:40 ਅਨੁਪਾਤ ਵਿਚ ਹੋਈ ਸੀ ਪਰ ਯਮਨਾ ਦਰਿਆ ਦੇ ਪਾਣੀ ਦੀ ਵੰਡ ਹੋਰਨਾਂ ਸੰਪਤੀਆਂ ਵਾਂਗ ਨਹੀਂ ਹੋਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement