ਮੋਗਾ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ
Published : Aug 22, 2020, 1:18 am IST
Updated : Aug 22, 2020, 1:18 am IST
SHARE ARTICLE
image
image

ਮੋਗਾ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ

ਮੋਗਾ, 21 ਅਗੱਸਤ (ਖ਼ਾਨ): ਮੋਗਾ ਦੇ ਪਿੰਡ ਲੋਪੋਂ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਦਸੇ ਵਿਚ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਧਾਲੀਵਾਲ ਜੋ ਫ਼ਰਿਜ਼ਨੋ ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਪਰਵਾਰ ਸਮੇਤ ਰਹਿ ਰਿਹਾ ਸੀ ਅਤੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਮੁਖ਼ਤਿਆਰ ਸਿੰਘ ਧਾਲੀਵਾਲ ਰੋਜ਼ ਦੀ ਤਰ੍ਹਾਂ ਟਰੱਕ ਲੋਡ ਕਰ ਕੇ ਲੈ ਜਾ ਰਿਹਾ ਸੀ। ਅਚਾਨਕ ਟਰੱਕ ਦਾ ਅਗਲਾ ਟਾਇਰ ਫਟ ਗਿਆ ਜਿਸ ਕਾਰਨ ਟਰੱਕ ਘਿਸੜਦਾ ਹੋਇਆ ਫਰੀਵੇਅ ਦੇ ਵਿਚਾਲੇ ਖੇਤਾਂ ਵਿਚ ਜਾ ਡਿੱਗਿਆ। ਇਸ ਦੌਰਾਨ ਟਰੱਕ ਦੇ ਡੀਜ਼ਲ ਟੈਂਕ ਫਟ ਗਏ ਤੇ ਟਰੱਕ ਨੂੰ ਅੱਗ ਲੱਗ ਗਈ। ਮੁਖ਼ਤਿਆਰ ਦੀ ਇਸ ਹਾਦਸੇ ਵਿਚ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤimageimageਕ ਅਪਣੇ ਪਿੱਛੇ ਪਤਨੀ, ਦੋ ਬੱਚੇ, ਪਿਤਾ ਅਤੇ ਭਰਾ ਨੂੰ ਛੱਡ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement