ਲੰਗਾਹ ਮਾਮਲੇ 'ਤੇ ਸਰਚਾਂਦ ਸਿੰਘ ਨੇ ਅਪਣਾ ਸਪਸ਼ਟੀਕਰਨ ਅਕਾਲ ਤਖ਼ਤ 'ਤੇ ਸੌਂਪਿਆ
Published : Aug 22, 2020, 11:46 pm IST
Updated : Aug 22, 2020, 11:46 pm IST
SHARE ARTICLE
IMAGE
IMAGE

ਲੰਗਾਹ ਮਾਮਲੇ 'ਤੇ ਸਰਚਾਂਦ ਸਿੰਘ ਨੇ ਅਪਣਾ ਸਪਸ਼ਟੀਕਰਨ ਅਕਾਲ ਤਖ਼ਤ 'ਤੇ ਸੌਂਪਿਆ

ਅੰਮ੍ਰਿਤਸਰ, 22 ਅਗੱਸਤ (ਪਰਮਿੰਦਰਜੀਤ): ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾਉਣ ਵਾਲੇ ਮਾਮਲੇ ਤੇ ਅੱਜ ਫ਼ੈਡਰੇਸ਼ਨ ਦੇ ਸਾਬਕਾ ਆਗੂ ਅਤੇ  ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਸਿੰਘ ਨੇ ਅਪਣਾ ਸਪੱਸ਼ਟੀਕਰਨ ਅਕਾਲ ਤਖ਼ਤ ਸਾਹਿਬ 'ਤੇ ਸੌਂਪਿਆ। ਅਪਣੇ ਕੁੱਝ ਸਾਥੀਆਂ ਨਾਲ ਅਕਾਲ ਤਖ਼ਤ ਸਾਹਿਬ ਪੁੱਜੇ ਸਰਚਾਂਦ ਸਿੰਘ ਕੋਲੋਂ ਉਨ੍ਹਾਂ ਦਾ ਸਪਸ਼ਟੀਕਰਨ ਜਥੇਦਾਰ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਹਾਸਲ ਕੀਤਾ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਰਚਾਂਦ ਸਿੰਘ ਨੇ ਕਿਹਾ ਕਿ ਹਰ ਸਿੱਖ ਦਾ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੁਕਦਾ ਹੈ। ਉਹ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤੇ ਇਕ ਨਿਮਾਣੇ ਸਿੱਖ ਵਾਂਗ ਅਪਣਾ ਸਪਸ਼ਟੀਕਰਨ ਲੈ ਕੇ ਅਕਾਲ ਤਖ਼ਤ ਸਾਹਿਬ 'ਤੇ ਆਏ ਹਨ। ਉਨ੍ਹਾਂ ਲੰਗਾਹ ਨੂੰ ਅੰਮ੍ਰਿਤ ਛਕਾਉਣ ਲਈ ਗੁਰਦਵਾਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਲਿਜਾਣ ਸਮੇਂ ਉਨ੍ਹਾਂ ਦੀ ਗੱਡੀ ਦੀ ਵਰਤੋਂ ਦੀਆਂ ਕਨਸੋਆਂ ਨੂੰ ਨਕਾਰਦਿਆਂ ਕਿਹਾ ਕਿ ਇਹ ਖ਼ਬਰਾਂ ਬਿਲਕੁਲ ਨਿਰਮੂਲ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਅਪਣਾ ਸਪਸ਼ਟੀਕਰਨ ਅਕਾਲ ਤਖ਼ਤ ਸਾਹਿਬ 'ਤੇ ਦੇ ਦਿਤਾ ਹੈ ਤੇ ਹੁਣ 'ਜਥੇਦਾਰ' ਦੇ ਫ਼ੈਸਲੇ ਦਾ ਸਤਿਕਾਰ ਕਰਨਗੇ।
ਨੰ. 6

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement