ਤਰਨਤਾਰਨ ਸਰਹੱਦ 'ਤੇ ਘੁਸਪੈਠੀਆਂ ਦੀ ਵੱਡੀ ਕੋਸ਼ਿਸ਼ ਨਾਕਾਮ, 5 ਘੁਸਪੈਠੀਏ ਢੇਰ
Published : Aug 22, 2020, 12:19 pm IST
Updated : Aug 22, 2020, 5:34 pm IST
SHARE ARTICLE
File Photo
File Photo

ਬੀਐਸਐਫ਼ ਵੱਲੋਂ ਜਾਰੀ ਬਿਆਨ ਅਨੁਸਾਰ, 103 ਬਟਾਲੀਅਨ ਦੇ ਚੌਕਸੀ ਸਿਪਾਹੀਆਂ ਨੇ ਤਰਨਤਾਰਨ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਘੁਸਪੈਠੀਏ ਵੇਖੇ ਸਨ

ਚੰਡੀਗੜ੍ਹ - ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪੰਜ ਘੁਸਪੈਠੀਆਂ ਨੂੰ ਮਾਰ ਗਿਰਾਇਆ ਹੈ। ਪੰਜ ਪਾਕਿਸਤਾਨੀ ਪੰਜਾਬ ਦੇ ਤਰਨਤਾਰਨ ਵਿਖੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਫਿਰ ਬੀਐਸਐਫ ਦੀ ਬਟਾਲੀਅਨ ਨੇ ਪੰਜਾਂ ਨੂੰ ਮਾਰ ਦਿੱਤਾ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਘੁਸਪੈਠੀਏ ਪਾਕਿਸਤਾਨੀ ਅਤਿਵਾਦੀ ਹਨ ਜਾਂ ਤਸਕਰ। 

BSFBSF

ਬੀਐਸਐਫ਼ ਵੱਲੋਂ ਜਾਰੀ ਬਿਆਨ ਅਨੁਸਾਰ, 103 ਬਟਾਲੀਅਨ ਦੇ ਚੌਕਸੀ ਸਿਪਾਹੀਆਂ ਨੇ ਤਰਨਤਾਰਨ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਘੁਸਪੈਠੀਏ ਵੇਖੇ ਸਨ। ਉਹਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਘੁਸਪੈਠੀਆਂ ਨੇ ਬੀਐਸਐਫ ਦੇ ਜਵਾਨਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਫਾਈਰਿੰਗ ਸ਼ੁਰੂ ਹੋਣ ਤੋਂ ਪੰਜੇ ਘੁਸਪੈਠੀਏ ਜਵਾਬੀ ਕਰਵਾਈ 'ਚ ਮਾਰੇ ਗਏ। 

TarnTaran Border TarnTaran Border

ਬੀਐਸਐਫ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਇੱਕ ਏ ਕੇ 47, ਇੱਕ ਪਿਸਤੌਲ ਅਤੇ ਇੱਕ ਪਿੱਠੂ ਬੈਗ ਬਰਾਮਦ ਕੀਤਾ ਗਿਆ ਹੈ। ਹਥਿਆਰਾਂ ਅਤੇ ਬੈਗਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਸੇ ਸਮੇਂ, ਕੌਮਾਂਤਰੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਬੀਐਸਐਫ ਦੇ ਜਵਾਨ ਮੁਸਤੈਦੀ ਨਾਲ ਘੁਸਪੈਠ ਕਰਨ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement