ਮੁੱਖਮੰਤਰੀਵਲੋਂਸ਼ਹੀਦਸਿਪਾਹੀਲਵਪ੍ਰੀਤ ਸਿੰਘ ਦੇਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾਐਲਾਨ
Published : Aug 22, 2021, 7:08 am IST
Updated : Aug 22, 2021, 7:08 am IST
SHARE ARTICLE
image
image

ਮੁੱਖ ਮੰਤਰੀ ਵਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ  50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 21 ਅਗੱਸਤ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ  50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ, ਜੋ ਅਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ | ਇਹ ਬਹਾਦਰ ਜਵਾਨ 20 ਅਗਸਤ ਨੂੰ  ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ਵਿਚ ਡਿੱਗ ਪਿਆ ਸੀ | ਫੌਜੀ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ  ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ |
ਸਿਪਾਹੀ ਲਵਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਵਿਚ ਤਹਿਸੀਲ ਬਟਾਲਾ ਦੇ ਪਿੰਡ ਮਾੜੀ ਟਾਂਡਾ ਦੇ ਵਾਸੀ ਸਨ | ਉਹ ਆਪਣੇ ਪਿੱਛੇ ਪਿਤਾ ਜਸਵਿੰਦਰ ਸਿੰਘ ਜੋ ਸਾਬਕਾ ਸੂਬੇਦਾਰ ਹਨ, ਮਾਤਾ ਰਵਿੰਦਰ ਕੌਰ ਅਤੇ ਭਰਾ ਸਿਪਾਹੀ ਮਨਪ੍ਰੀਤ ਸਿੰਘ ਜੋ 10 ਸਿੱਖ ਵਿਚ ਸੇਵਾ ਨਿਭਾਅ ਰਹੇ ਹਨ, ਨੂੰ  ਛੱਡ ਗਏ ਹਨ |
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement