CM ਕੈਪਟਨ ਦੀ ਸਿੱਧੂ ਦੇ ਸਲਾਹਕਾਰਾਂ ਨੂੰ ਸਲਾਹ, ਰਾਸ਼ਟਰ ਵਿਰੋਧੀ ਟਿੱਪਣੀਆਂ ਕਰਨ ਤੋਂ ਤਾੜਿਆ
Published : Aug 22, 2021, 6:35 pm IST
Updated : Aug 22, 2021, 7:30 pm IST
SHARE ARTICLE
Captain Amarinder Singh
Captain Amarinder Singh

ਗਰਗ ਤੇ ਮਾਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਆਪਣਾ ਕੰਮ ਕਰਨ ਅਤੇ ਸੰਵੇਦਨਸ਼ੀਲ ਮੁੱਦਿਆਂ ਉਤੇ ਨਾ ਬੋਲਣ ਲਈ ਕਿਹਾ

ਚੰਡੀਗੜ੍ਹ: ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਜਿਨ੍ਹਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਪੈਦਾ ਹੋ ਸਕਦਾ ਹੈ।


TweetTweet

ਹੋਰ ਪੜ੍ਹੋ: ਵਿਧਾਨ ਸਭਾ ਇਜਲਾਸ ਦੌਰਾਨ ਖੇਤੀਬਾੜੀ ਨੂੰ ਸਮਰਪਿਤ ਹੋਣ ਘੱਟੋ-ਘੱਟ 2 ਦਿਨ: ਹਰਪਾਲ ਸਿੰਘ ਚੀਮਾ

ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨ੍ਹਾਂ ਮਸਲਿਆਂ ਉਤੇ ਨਾ ਬੋਲਣ ਲਈ ਕਿਹਾ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਜਾਂ ਤਾਂ ਥੋੜ੍ਹਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।

TweetTweet

ਹੋਰ ਪੜ੍ਹੋ: ਕਲਿਆਣ ਸਿੰਘ ਦੇ ਅੰਤਿਮ ਦਰਸ਼ਨ ਦੌਰਾਨ ਤਿਰੰਗੇ ਉੱਪਰ ਨਜ਼ਰ ਆਇਆ BJP ਦਾ ਝੰਡਾ, ਕਾਂਗਰਸ ਨੇ ਚੁੱਕੇ ਸਵਾਲ

ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ਉਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਬਾਰੇ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਪੂਰਨ ਬਿਆਨਬਾਜ਼ੀ ਦੇ ਸੰਦਰਭ ਵਿਚ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਨੂੰ ਸਿੱਧੂ ਨੇ ਹਾਲ ਹੀ ਵਿਚ ਆਪਣੇ ਸਲਾਹਕਾਰ ਨਿਯੁਕਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮਾਲੀ ਤੇ ਗਰਗ ਦੇ ਅਸਚਰਜ ਭਰੇ ਬਿਆਨਾਂ ਉਤੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਅਤੇ ਕਾਂਗਰਸ ਪਾਰਟੀ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਜਾਂਦੇ ਹਨ।

Pyare Lal GargPyare Lal Garg

ਹੋਰ ਪੜ੍ਹੋ:7th Pay Commission: ਕੇਂਦਰੀ ਕਰਮਚਾਰੀਆਂ ਲਈ ਖੁਸ਼ਖ਼ਬਰੀ, ਤਨਖ਼ਾਹ ਵਿਚ ਜਲਦ ਹੋ ਸਕਦਾ ਹੈ ਵਾਧਾ!

ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਉਨ੍ਹਾਂ ਉਤੇ ਲਗਾਮ ਲਾਉਣ ਲਈ ਕਿਹਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮਾਲੀ ਨੇ ਪਾਕਿਸਤਾਨ ਦੀ ਹਾਂ ਵਿੱਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ ਜੋ ਕਿ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ। ਉਨ੍ਹਾਂ ਮਾਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਨਾ ਸਿਰਫ ਹੋਰ ਪਾਰਟੀਆਂ ਸਗੋਂ ਕਾਂਗਰਸ ਵਲੋਂ ਵੀ ਵਿਆਪਕ ਰੂਪ ਵਿੱਚ ਨਿੰਦੇ ਕੀਤੇ ਜਾਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ। 

Navjot SidhuNavjot Sidhu

ਹੋਰ ਪੜ੍ਹੋ: ਅਫ਼ਗਾਨ ਸੰਕਟ 'ਤੇ ਹਰਦੀਪ ਪੁਰੀ ਦਾ ਬਿਆਨ, ‘ਗੁਆਂਢੀ ਦੇਸ਼ ਦੇ ਹਾਲਾਤ ਦੱਸਦੇ ਨੇ ਕਿ CAA ਕਿਉਂ ਜ਼ਰੂਰੀ'

 ਗਰਗ ਵਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਪਾਕਿਸਤਾਨ ਦੀ ਆਲੋਚਨਾ ਵਾਲੀ ਟਿੱਪਣੀ ਨੂੰ ਪੰਜਾਬ ਦੇ ਹਿੱਤ ਵਿੱਚ ਨਾ ਦੱਸੇ ਜਾਣ ਵਾਲੇ ਬਿਆਨ ਉਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹਨ। ਉਨ੍ਹਾਂ ਕਿਹਾ ਕਿ ਇਹ ਸੱਚ  ਨਾ ਸਿਰਫ ਹਰ ਪੰਜਾਬੀ ਬਲਕਿ ਹਰ ਭਾਰਤੀ ਜਾਣਦਾ ਹੈ ਕਿ ਪਾਕਿਸਤਾਨ ਸਾਡੇ ਲਈ ਹਮੇਸ਼ਾ ਖ਼ਤਰਾ ਰਿਹਾ ਹੈ। ਹਰ ਰੋਜ਼ ਉਹ ਸਾਡੇ ਸੂਬੇ ਅਤੇ ਦੇਸ਼ ਵਿੱਚ ਉਥਲ-ਪੁਥਲ ਜਾਂ ਅਸਥਿਰਤਾ ਫੈਲਾਉਣ ਲਈ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਭੇਜਣ ਵਰਗੀਆਂ ਕੋਝੀਆਂ ਕੋਸ਼ਿਸ਼ਾਂ ਕਰਦਾ ਰਹਿੰਦਾ ਹੈ। ਮੁੱਖ ਮੰਤਰੀ ਨੇ ਗਰਗ ਦੀ ਟਿੱਪਣੀ ਨੂੰ ਤਰਕਹੀਣ ਅਤੇ ਨਾ-ਵਾਜਿਬ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਫੌਜੀ ਸਰਹੱਦਾਂ ‘ਤੇ ਪਾਕਿਸਤਾਨ ਸਮਰਥਨ ਵਾਲੀਆਂ ਤਾਕਤਾਂ ਦੇ ਹੱਥੋਂ ਜਾਨਾਂ ਗਵਾ ਰਹੇ ਹਨ।

Captain Amarinder Singh Captain Amarinder Singh

ਹੋਰ ਪੜ੍ਹੋ: ਭਾਜਪਾ ਨੂੰ “ਹਿੰਦੂ” ਸ਼ਬਦ ਨੂੰ ਹਾਈਜੈਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਹਰੀਸ਼ ਰਾਵਤ

ਕੈਪਟਨ ਅਮਰਿੰਦਰ ਸਿੰਘ ਨੇ ਗਰਗ ਜੋ ਰਾਜਨੀਤੀ ਤੋਂ ਪ੍ਰੇਰਿਤ ਭੜਕਾਓ ਤੇ ਗ਼ੈਰ ਜ਼ਿੰਮੇਵਾਰਨਾ ਖੁੱਲ੍ਹੇਆਮ ਬਿਆਨ ਦੇ ਰਹੇ ਹਨ, ਨੂੰ ਪੰਜਾਬੀਆਂ ਦੀ ਕੁਰਬਾਨੀ ਨੂੰ ਹਲਕੇ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਕਿਹਾ, “ਗਰਗ ਸ਼ਾਇਦ ਭੁੱਲ ਗਏ ਹਨ ਕਿ ਅੱਸੀਵਿਆਂ ਤੇ ਨੱਬਵਿਆਂ ਵਿੱਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀਆਂ ਹੱਥੋਂ ਹਜ਼ਾਰਾਂ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ, ਪਰ ਨਾ ਨਹੀਂ ਮੈਂ ਭੁੱਲਿਆ ਅਤੇ ਨਾ ਹੀ ਪੰਜਾਬ ਦੇ ਲੋਕ ਭੁੱਲੇ ਹਨ।ਪਾਕਿਸਤਾਨ ਦੇ ਖ਼ਤਰਨਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਸੀਂ ਆਪਣੀ ਲੜਾਈ ਜਾਰੀ ਰੱਖਦੇ ਹੋਏ ਹਰ ਹੀਲਾ ਵਰਤਾਂਗੇ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement