ਪੰਜਾਬ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਕੀਤਾ ਵਾਧਾ: ਅਰੁਨਾ ਚੌਧਰੀ
Published : Aug 22, 2021, 12:47 am IST
Updated : Aug 22, 2021, 12:47 am IST
SHARE ARTICLE
image
image

ਪੰਜਾਬ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਕੀਤਾ ਵਾਧਾ: ਅਰੁਨਾ ਚੌਧਰੀ

ਚੰਡੀਗੜ੍ਹ, 21 ਅਗੱਸਤ (ਭੁੱਲਰ): ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਹੈ। ਇਸ ਤੋਂ ਬਾਅਦ, ਰਾਜ ਦੇ ਵੱਖ -ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸ਼ਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸਨ ਤੁਰਤ ਪ੍ਰਭਾਵ ਨਾਲ ਵਾਪਸ ਲੈ ਲਿਆ ਅਤੇ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਪ੍ਰਤੀ ਧਨਵਾਦ ਪ੍ਰਗਟ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀ 40 ਫ਼ੀ ਸਦੀ ਹਿੱਸੇਦਾਰੀ ਦੇ ਹਿਸਾਬ ਨਾਲ ਮਾਣ ਭੱਤਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦਸਿਆ ਕਿ ‘‘ਹੁਣ 26074 ਆਂਗਨਵਾੜੀ ਵਰਕਰਾਂ ਨੂੰ ਪ੍ਰਤੀ ਮਹੀਨਾ 600 ਰੁਪਏ ਹੋਰ ਮਿਲਣਗੇ, ਜਦਕਿ 1240 ਮਿੰਨੀ ਆਂਗਨਵਾੜੀ ਵਰਕਰਾਂ ਨੂੰ ਵਧੇ ਹੋਏ ਮਾਣ ਭੱਤੇ ਦੇ ਰੂਪ ਵਿਚ 500 ਰੁਪਏ ਹੋਰ ਮਿਲਣਗੇ ਅਤੇ 26074 ਆਂਗਨਵਾੜੀ ਹੈਲਪਰਾਂ ਹਰ ਮਹੀਨੇ 300 ਰੁਪਏ ਹੋਰ ਮਾਣਭੱਤੇ ਵਜੋਂ ਪ੍ਰਾਪਤ ਕਰਨ ਦੇ ਯੋਗ ਹੋਣਗੀਆਂ। 
ਸ੍ਰੀਮਤੀ ਚੌਧਰੀ ਨੇ ਇਸ ਮੰਗ ਨੂੰ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀ ਮੰਨਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਇਹ ਮੁੱਦਾ ਉਠਾਇਆ ਸੀ। ਪ੍ਰਸਤਾਵ ’ਤੇ ਮੁੱਖ ਮੰਤਰੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ, 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਵਿਚਾਰ -ਵਟਾਂਦਰਾ ਹੋਇਆ। ਸ੍ਰੀਮਤੀ ਚੌਧਰੀ ਨੇ ਦਸਿਆ ਕਿ ਵਿੱਤ ਵਿਭਾਗ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਨੇ ਇਸ ਸਬੰਧ ਵਿਚ ਪੱਤਰ ਜਾਰੀ ਕੀਤਾ ਹੈ। ਇਸ ਦੌਰਾਨ ਮੁੱਖ ਮੰਗ ਪੂਰੀ ਹੋਣ ਉਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਨੇ ਇਸ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਅਪਣਾ ਪ੍ਰਦਰਸਨ ਵਾਪਸ ਲੈ ਲਿਆ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement