
ਬੀਤੇ ਦਿਨੀਂ ਵਾਪਰਿਆ ਇਹ ਦਰਦਨਾਕ ਹਾਦਸਾ
ਹੁਸ਼ਿਆਰਪੁਰ: ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ‘ਤੇ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਸੈਲਾ ਖੁਰਦ ਨੇੜੇ ਇਕ ਕਾਰ ਦੀ ਕੈਂਟਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਸਾਲ ਦੀ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।
Tragic accident
ਮਿਲੀ ਜਾਣਕਾਰੀ ਅਨੁਸਾਰ ਜਗਜੀਤ ਕੌਰ ਆਪਣੀ 4 ਸਾਲਾ ਧੀ ਅਤੇ ਮਾਂ ਨਾਲ ਕਾਰ ‘ਚ ਜ਼ਿਲਾ ਹੁਸ਼ਿਆਰਪੁਰ ਤੋਂ ਆਨੰਦਪੁਰ ਸਾਹਿਬ ਜਾ ਰਹੀ ਸੀ। ਇਸ ਕਾਰ ਨੂੰ ਵਿੱਕੀ ਚਲਾ ਰਿਹਾ ਸੀ। ਜਦੋਂ ਇਹ ਕਾਰ ਸਵੇਰੇ 11.30 ਵਜੇ ਸੈਲਾ ਖੁਰਦ ਨੇੜੇ ਪੁੱਜੀ ਤਾਂ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ। ਇਸ ਕਾਰਨ ਕਾਰ ਕੈਂਟਰ ਦੇ ਹੇਠਾਂ ਫਸ ਗਈ।
Tragic accident
ਕਾਰ ਅਤੇ ਕੈਂਟਰ ਦੀ ਟੱਕਰ ਦੀ ਜ਼ੋਰਦਾਰ ਆਵਾਜ਼ ਸੁਣ ਕੇ ਰਾਹਗੀਰਾਂ ਨੇ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਹਾਦਸੇ ਵਿੱਚ ਕਾਰ ਚਾਲਕ ਵਿੱਕੀ ਅਤੇ ਜਗਜੀਤ ਕੌਰ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਬੱਚੀ ਅਤੇ ਇਕ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ ਸੀ। ਜਿਥੇ ਮਾਂ ਧੀ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।