ਪੰਚਾਇਤਾਂ ਨੂੰ ਸਵੈ-ਨਿਰਭਰ ਬਣਾਉਣ ਅਤੇ ਪੇਂਡੂ ਵਿਕਾਸ ਲਈ ਕੌਮੀ ਵਰਕਸ਼ਾਪ ਕਰਵਾਉਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
Published : Aug 22, 2022, 7:08 pm IST
Updated : Aug 22, 2022, 7:08 pm IST
SHARE ARTICLE
National Workshop on sustainable development of villages
National Workshop on sustainable development of villages

ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਪੇਂਡੂ ਵਿਕਾਸ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ

 

ਚੰਡੀਗੜ੍ਹ: ਪੰਚਾਇਤਾਂ ਵਿਚ ਵਿਸ਼ਾ ਅਧਾਰਤ ਦ੍ਰਿਸ਼ਟੀਕੋਣ ਰਾਹੀਂ ਟਿਕਾਊ ਵਿਕਾਸ ਟੀਚਿਆਂ (ਐੱਲ.ਐੱਸ.ਡੀ.ਜੀ) ਦੇ ਸਥਾਨੀਕਰਨ ਬਾਰੇ ਦੋ ਦਿਨਾ ਕੌਮੀ ਵਰਕਸ਼ਾਪ ਦਾ ਉਦਘਾਟਨ ਅੱਜ ਇਥੇ ਚੰਡੀਗੜ੍ਹ ਨਜਦੀਕ ਜੀਰਕਪੁਰ ਵਿਖੇ ਕਰਿਸਟਲ ਰਿਸੋਰਟ ਵਿਖੇ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ।ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਮੰਤਰੀ ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ, ਡਾ, ਬਲਜੀਤ ਕੌਰ, ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਚੇਤਨ ਸਿੰਘ ਜੌੜੇਮਾਜਰਾ ਤੋਂ ਇਲਾਵਾ ਸੁਨੀਲ ਕੁਮਾਰ, ਸਕੱਤਰ, ਪੰਚਾਇਤੀ ਰਾਜ ਮੰਤਰਾਲਾ ਭਾਰਤ ਸਰਕਾਰ, ਸ਼੍ਰੀਮਤੀ ਵਿਨੀ ਮਹਾਜਨ ਸਕੱਤਰ, ਪੀਣਯੋਗ ਪਾਣੀ ਅਤੇ ਸਵੱਛਤਾ ਵਿਭਾਗ, ਜਲ ਸ਼ਕਤੀ ਮੰਤਰਾਲਾ ਭਾਰਤ ਸਰਕਾਰ, ਵਿਜੇ ਕੁਮਾਰ ਜੰਜੂਆ, ਮੁੱਖ ਸਕੱਤਰ ਪੰਜਾਬ ਸਰਕਾਰ, ਕੇ ਸ਼ਿਵਾ ਪ੍ਰਸਾਦ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਅਤੇ ਸ਼੍ਰੀਮਤੀ ਰੇਖਾ ਯਾਦਵ, ਸੰਯੁਕਤ ਸਕੱਤਰ, ਪੰਚਾਇਤੀ ਰਾਜ ਮੰਤਰਾਲਾ, ਭਾਰਤ ਸਰਕਾਰ ਵੀ ਮੌਜੂਦ ਸਨ।

Natonal Workshop on sustainable development of villagesNational Workshop on sustainable development of villages

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਮੋਹਰੀ ਹੋ ਕੇ ਅਨੇਕਾਂ ਲੜਾਈਆਂ ਲੜੀਆਂ ਹੋਣ ਉਹ ਭਾਵੇਂ ਸਰਹੱਦਾਂ ਦੀ ਰਾਖੀ ਹੋਵੇ ਜਾ ਦੇਸ਼ ਦਾ ਅੰਨ ਭੰਡਾਰ ਭਰ ਕੇ ਲੋਕਾਂ ਦਾ ਪੇਟ ਭਰਨ ਦੀ ਹੋਵੇ।ਪਰ ਅੱਜ ਪੰਜਾਬ ਵਿੱਤੀ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਸੋ ਕੇਂਦਰ ਸਰਕਾਰ ਨੂੰ ਆਪਣਾ ਫਰਜ਼ ਸਮਝਦੇ ਹੋਏ ਸੂਬੇ ਦੀ ਬਾਂਹ ਫੜ ਕੇ ਇਸ ਸੰਕਟ ਵਿਚੋਂ ਬਾਹਰ ਕਢਣ ਲਈ ਖੁੱਲਦਿਲੀ ਨਾਲ ਮੱਦਦ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ 63 ਫੀਸਦੀ ਅਬਾਦੀ ਪਿੰਡਾਂ ਵਿਚ ਵਸਦੀ ਹੈ ਅਤੇ ਪਿੰਡਾ ਦਾ ਸਰਵਪੱਖੀ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਕੈਨਦਰ ਸਰਕਾਰ ਪਿੰਡਾਂ ਵਿਚ ਸਿਹਤ ਸਹੂਲਤਾਂ, ਪੀਣ ਵਾਲਾ ਪਾਣੀ, ਖੇਡ ਸਹੂਲਤਾਂ, ਛੱਪੜਾਂ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਫੰਡ ਮਹੁੱਈਆਂ ਕਰਵਾਏ।ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫਰਜ਼ ਵੀ ਬਣਦਾ ਹੈ ਕਿਉਂਕਿ ਪੰਜਾਬ ਜੀ.ਐਸ਼.ਟੀ ਦੇ ਤੌਰ ‘ਤੇ ਵੱਡਾ ਹਿਸਾ ਟੈਕਸ ਦੇ ਰੂਪ ਵਿਚ ਕੇਂਦਰ ਨੂੰ ਦਿੰਦਾ ਹੈ।

Natonal Workshop on sustainable development of villagesNational Workshop on sustainable development of villages

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪਿਛਲੁ ਪੰਜ ਮਹੀਨਿਆਂ ਦੌਰਾਨ ਲਗਭਗ 9000 ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾ ਕੇ ਸਰਕਾਰ ਦੀ ਆਮਦਨੀ ਵਿਚ ਵਾਧਾ ਕੀਤਾ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਵਿਚ ਪਹਿਲੀ ਵਾਰ ਸੂਬੇ ਦੀਆਂ 13000 ਹਜ਼ਾਰ ਗ੍ਰਾਮ ਪੰਚਾਇਤਾਂ ਵਿਚੋਂ 12000 ਪੰਚਾਇਤਾਂ ਦੇ ਗ੍ਰਾਮ ਸਭਾ ਇਜ਼ਲਾਸ ਕਰਵਾਏ ਗਏ ਹਨ। ਇਸ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਲਿ ਮੋਰੇਸ਼ਵਰ ਪਾਟਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਹਾਨਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਰਾਸ਼ਟਰੀ ਕਾਨਫਰੰਸ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ ਅਤੇ ਸੂਬਾ ਸਰਕਾਰ ਵਲੋਂ ਦੋ ਰੋਜ਼ਾ ਕਾਨਫਰੰਸ਼ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

Natonal Workshop on sustainable development of villagesNational Workshop on sustainable development of villages

ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਕੇਂਦਰੀ ਸਕੀਮਾਂ ਅਨੁਸਾਰ ਜੋ ਵੀ ਪ੍ਰਪੋਜਲਾਂ ਭੇਜੀਆਂ ਜਾਣਗੀਆਂ ਉਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੂਝ ਸਕੀਮਾਂ ਵਿਚ ਤਕਨੀਕੀ ਖਾਮੀਆਂ ਕਾਰਨ ਫੰਡ ਜੋ ਰੁਕੇ ਹਨ ਉਨ੍ਹਾਂ ਨੂੰ ਦੂਰ ਕਰਕੇ ਫੰਡ ਜਾਰੀ ਕਰਵਾਉਣ ਲਈ ਹੱਲ ਕੱਢਿਆ ਜਾਵੇਗਾ।ਉਨ੍ਹਾਂ ਨਾਲ ਹੀ ਕਿਹਾ ਪੰਚਇਤਾਂ ਨੂੰ ਸਵੈ-ਨਿਰਭਰ ਬਨਣ ਲਈ ਆਪਣੇ ਵਸੀਲਿਆਂ ਤੋਂ ਆਮਦਨ ਵਧਾਉਣ ਲਈ ਮਿਹਨਤ ਕਰਨੀ ਪਵੇਗੀ ਤਾਂ ਜੋ ਉਨ੍ਹਾਂ ਨੂੰ ਵਿਕਾਸ ਲਈ ਸਰਕਾਰਾਂ ‘ਤੇ ਟੇਕ ਨਾ ਰੱਖਣੀ ਪਵੇ।ਕੇਂਦਰੀ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੀ ਪੁਰਾਤਨ ਸੰਸਕ੍ਰਿਤੀ ਦੀਆਂ ਯੋਗ ਵਰਗੀਆਂ ਕ੍ਰਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੋਵੇਗਾ ਤਾਂ ਜੋ ਪਿੰਡਾ ਦੇ ਲੋਕ ਸਿਹਤਮੰਦ ਰਹਿਣ ਅਤੇ ਉਨ੍ਹਾਂ ਨੂੰ ਘੱਟ ਤੋਂ ਘੱਟ ਡਾਕਟਰਾਂ ਕੋਲ ਜਾਣਾ ਪਵੇ।ਇਸ ਮੌਕੇ ਇੱਕ ਅਹਿਮ ਐਲਾਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਦੀਆਂ ਪੰਚਇਤਾਂ ਦੇ ਵਧੀਆ ਕੰਮ ਦਿਖਾਉਣ ਲਈ ਇੱਕ ਦੂਜੇ ਸੂਬੇ ਵਿਚ ਪੰਚਾਿੲਤਾਂ ਨੂੰ ਭੇਜਣ ਲਈ ਪ੍ਰੋਗਰਾਮ ਚਲਾਇਆ ਜਾਵੇਗਾ।

Natonal Workshop on sustainable development of villagesNational Workshop on sustainable development of villages

ਇਸ ਮੌਕੇ ਕੇਂਦਰੀ ਮੰਤਰੀ ਕਪਲਿ ਮੁਰੇਸ਼ਵਰ ਪਾਟਿਲ, ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੌਜੂਦ ਮਹਿਮਾਨਾਂ ਨੇ ਪੰਚਾਇਤੀ ਰਾਜ ਜਾਣਕਾਰੀ ਮੈਪੰਿਗ ਅਤੇ ਇਵੈਲੂਏਸ਼ਨ ਸਿਸਟਮ, ਪ੍ਰਾਈਮ ਐਪ, ਐਸ.ਡੀ.ਜੀ ਵੈਬਸਾਈਟ ਅਤੇ ਪੰਜਾਬ ਰਾਜ ਲਾਈਵਲੀਹੁਡ ਮਿਸ਼ਨ ਦੀ ਵੈਬਸਾਈਟ ਵੀ ਲਾਂਚ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ,ਡਾ, ਬਲਜੀਤ ਕੌਰ, ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿ ਪਿੰਡਾ ਦੇ ਸਰਵ ਪੱਖੀ ਵਿਕਾਸ ਲਈ ਜਰੂਰੀ ਹੈ ਕਿ ਸਰਕਾਰੀ ਫੰਡਾ ਨੂੰ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜਾਂ ‘ਤੇ ਖਰਚਿਆ ਜਾਵੇ ਤਾਂ ਹੀ ਪਿੰਡਾ ਦੇ ਵਿਕਾਸ ਦੀ ਅਸਲ ਤਸਵੀਰ ਸਾਹਮਣੇ ਆ ਸਕਦੀ ਹੈ।

Natonal Workshop on sustainable development of villagesNational Workshop on sustainable development of villages

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੇ ਸਕੱਤਰੀ ਸੁਨੀਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵਿੱਚ ਥੀਮ 6 -ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ `ਤੇ ਜ਼ੋਰ ਦਿੱਤਾ ਜਾਵੇਗਾ।ਇਸ ਕੌਮੀ ਵਰਕਸ਼ਾਪ ਦੇ ਮੁੱਖ ਉਦੇਸ਼ ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ) ਵਿੱਚ ਐੱਲਐੱਸਡੀਜੀ ਦੇ ਵਿਸ਼ਿਆਂ ਨੂੰ ਉਤਸ਼ਾਹਿਤ ਕਰਨ ਅਤੇ ਅਨੁਕੂਲ ਬਣਾਉਣ ਲਈ ਸਰਵੋਤਮ ਅਭਿਆਸਾਂ ਦੇ ਸੰਦਰਭ ਵਿੱਚ ਸਮਰੱਥਾ ਨਿਰਮਾਣ ਅਤੇ ਸਿਖਲਾਈ, ਮਿਸਾਲੀ ਰਣਨੀਤੀਆਂ, ਦ੍ਰਿਸ਼ਟੀਕੋਣ, ਇੱਕਸਾਰ ਕਾਰਵਾਈਆਂ ਅਤੇ ਨਵੀਨਤਾਕਾਰੀ ਮਾਡਲਾਂ ਦਾ ਪ੍ਰਦਰਸ਼ਨ ਕਰਨਾ ਹੈ। ਕੌਮੀ ਵਰਕਸ਼ਾਪ ਪੰਚਾਇਤਾਂ ਨੂੰ ਜ਼ਮੀਨੀ ਪੱਧਰ `ਤੇ ਲੈਂਸ ਥੀਮੈਟਿਕ ਦ੍ਰਿਸ਼ਟੀਕੋਣ ਰਾਹੀਂ ਐੱਲਐੱਸਡੀਜੀ ਦੀ ਪ੍ਰਕਿਰਿਆ ਨੂੰ ਸੰਸਥਾਗਤ ਬਣਾਉਣ ਲਈ ਵੱਖ-ਵੱਖ ਮਾਡਲਾਂ `ਤੇ ਰਲ-ਮਿਲ ਕੇ ਸਿੱਖਣ ਲਈ ਇੱਕ ਮੰਚ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਇਹ ਅੰਤਰਰਾਸ਼ਟਰੀ ਸੰਗਠਨ ਅਤੇ ਸਥਾਨਕ ਸ਼ਾਸਨ ਵਿੱਚ ਪ੍ਰੋਗਰਾਮਾਂ ਦੇ ਆਦਾਨ-ਪ੍ਰਦਾਨ ਰਾਹੀਂ ਸੂਚਨਾ/ਵਿਚਾਰਾਂ ਦੇ ਅਦਾਨ-ਪ੍ਰਦਾਨ ਦਾ ਮੌਕਾ ਪ੍ਰਦਾਨ ਕਰੇਗੀ। ਇਸ ਕੌਮੀ ਵਰਕਸ਼ਾਪ ਵਿੱਚ ਦੇਸ਼ ਭਰ ਦੇ 34 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪੰਚਾਇਤੀ ਰਾਜ ਸੰਸਥਾਵਾਂ ਦੇ 1300 ਦੇ ਕਰੀਬ ਚੁਣੇ ਹੋਏ ਨੁਮਾਇੰਦੇ ਭਾਗ ਲੈਣ ਰਹੇ ਹਨ।

ਇਹ ਵਰਕਸ਼ਾਪ ਪੰਚਾਇਤਾਂ ਨੂੰ ਜ਼ਮੀਨੀ ਪੱਧਰ `ਤੇ ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲੇ ਪਿੰਡਾਂ ਦੇ ਵਿਸ਼ੇ ਨੂੰ ਸੰਸਥਾਗਤ ਰੂਪ ਦੇਣ ਲਈ ਆਪਣੇ ਤਜ਼ਰਬਿਆਂ ਅਤੇ ਨਵੀਨਤਾਕਾਰੀ ਮਾਡਲਾਂ, ਰਣਨੀਤੀਆਂ, ਦ੍ਰਿਸ਼ਟੀਕੋਣਾਂ ਨੂੰ ਪ੍ਰਦਰਸ਼ਿਤ ਅਤੇ ਸਾਂਝੇ ਕਰਨ ਲਈ ਇੱਕ ਮੰਚ ਪ੍ਰਦਾਨ ਕਰੇਗੀ, ਜੋ ਸੜਕ, ਪੀਣਯੋਗ ਪਾਣੀ, ਸਵੱਛਤਾ, ਸਟਰੀਟ ਲਾਈਟ, ਸਕੂਲ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਡਿਸਪੈਂਸਰੀਆਂ, ਕਾਮਨ ਸਰਵਿਸ ਸੈਂਟਰਾਂ, ਸਥਾਨਕ ਬਾਜ਼ਾਰ, ਆਂਗਣਵਾੜੀ ਕੇਂਦਰਾਂ, ਪਸ਼ੂ ਧਨ ਸਹਾਇਤਾ ਕੇਂਦਰ, ਕਮਿਊਨਿਟੀ ਸੈਂਟਰ ਦੇ ਖੇਤਰਾਂ ਵਿੱਚ ਸਵੈ-ਨਿਰਭਰਤਾ ਵਾਲੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਕੇ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੋ-ਰੋਜ਼ਾ ਕੌਮੀ ਵਰਕਸ਼ਾਪ ਦੌਰਾਨ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵੱਖ-ਵੱਖ ਵਿਸ਼ਿਆਂ ਵਿੱਚ ਜ਼ਮੀਨੀ ਪੱਧਰ `ਤੇ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਨੂੰ ਸੰਸਥਾਗਤ ਬਣਾਉਣ ਲਈ ਆਪਣੇ ਤਜ਼ਰਬਿਆਂ ਅਤੇ ਨਵੀਨਤਾਕਾਰੀ ਮਾਡਲਾਂ, ਰਣਨੀਤੀਆਂ ਅਤੇ ਪਹੁੰਚਾਂ ਨੂੰ ਪ੍ਰਦਰਸ਼ਿਤ ਅਤੇ ਸਾਂਝਾ ਕਰਨਗੇ। ਪੰਚਾਇਤੀ ਰਾਜ ਮੰਤਰਾਲਾ ਸੋਧੇ ਹੋਏ ਰਾਸ਼ਟਰੀ ਪੰਚਾਇਤ ਪੁਰਸਕਾਰਾਂ `ਤੇ ਵੀ ਵਿਸਤ੍ਰਿਤ ਪੇਸ਼ਕਾਰੀ ਦੇਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement