ਰਾਘਵ ਚੱਢਾ ਨੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਦੌਰਾਨ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
Published : Aug 22, 2022, 3:57 pm IST
Updated : Aug 22, 2022, 3:57 pm IST
SHARE ARTICLE
Raghav Chadha and Jagdeep Dhankhar
Raghav Chadha and Jagdeep Dhankhar

ਰਾਘਵ ਚੱਢਾ ਨੇ ਉਪ-ਰਾਸ਼ਟਰਪਤੀ ਬਣਨ ਦੀ ਦਿੱਤੀ ਵਧਾਈ

 

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਦਿੱਲੀ ਵਿਖੇ ਭਾਰਤ ਦੇ ਨਵੇਂ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਜਗਦੀਪ ਧਨਖੜ ਨੂੰ ਉਪ-ਰਾਸ਼ਟਰਪਤੀ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਸਾਰੇ ਹੀ ਤੁਹਾਡੀ ਪ੍ਰਧਾਨਗੀ ਹੇਠ ਕੰਮ ਕਰਨ ਲਈ ਉਤਸ਼ਾਹਿਤ ਹਾਂ।

 

Raghav Chadha and Jagdeep DhankharRaghav Chadha and Jagdeep Dhankhar

ਇਸ ਦੌਰਾਨ ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਨਾਲ ਦੇਸ਼ ਦੇ ਕਈ ਅਹਿਮ ਮੁੱਦਿਆਂ 'ਤੇ ਵੀ ਵਿਚਾਰ-ਚਰਚਾ ਕੀਤੀ। ਸੋਮਵਾਰ ਨੂੰ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਉਹਨਾਂ ਨੂੰ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ ਹੈ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਅਹੁਦੇ ਨੂੰ ਸਫਲਤਾਪੂਰਵਕ ਨਿਭਾਉਣਗੇ ਅਤੇ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਗੇ। ਸਾਡੇ ਸਮੂਹ ਮੈਂਬਰਾਂ ਨੂੰ ਸਾਡੇ ਨਵ-ਨਿਯੁਕਤ ਉਪ-ਰਾਸ਼ਟਰਪਤੀ ਤੋਂ ਬਹੁਤ ਉਮੀਦਾਂ ਹਨ।

 

 

Raghav Chadha and Jagdeep DhankharRaghav Chadha and Jagdeep Dhankhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement