
ਮਾਮਲੇ ਵਿਚ ਹੁਣ ਤੱਕ ਹੋ ਚੁੱਕੀਆਂ ਹਨ ਚਾਰ ਗ੍ਰਿਫ਼ਤਾਰੀਆਂ
ਅੰਮ੍ਰਿਤਸਰ - ਅੰਮ੍ਰਿਤਸਰ ਸੀਆਈਏ ਸਟਾਫ਼ ਦੇ ਵਿਚ ਤਾਇਨਾਤ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਲਗਾਉਣ ਵਾਲੇ ਚੌਥੇ ਦੋਸ਼ੀ ਖੁਸ਼ਹਾਲਬੀਰ ਨੂੰ ਬੀਤੀ ਰਾਤ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅੱਜ ਉਸ ਨੂੰ ਸਵੇਰੇ ਮੈਡੀਕਲ ਕਰਵਾਉਣ ਤੋਂ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਪੁਲਿਸ ਨੂੰ ਦੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਚਾਰ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਫਤਿਹਵੀਰ ਸਿੰਘ ਨੇ ਪੁਲਿਸ ਰਿਮਾਂਡ ਦੌਰਾਨ ਖੁਸ਼ਹਾਲਬੀਰ ਦਾ ਨਾਮ ਲਿਆ ਸੀ ਅਤੇ ਇਹ ਦੱਸਿਆ ਸੀ ਕਿ ਖੁਸ਼ਹਾਲਬੀਰ ਹੀ ਉਸ ਨੂੰ ਆਪਣੇ ਸਪਲੈਂਡਰ ਮੋਟਰਸਾਈਕਲ ਤੇ ਅਜਨਾਲੇ ਤੋਂ ਜਗ੍ਹਾ ਤੇ ਲੈ ਕੇ ਆਇਆ ਸੀ ਜਿੱਥੇ ਬੰਬ ਪਲਾਨ ਕੀਤਾ ਜਾਣਾ ਸੀ।