ਸਿਹਤ ਲਈ ਖ਼ਤਰਨਾਕ ਹੈ ਭੋਜਨ ਵਿਚ ਜ਼ਿਆਦਾ ਨਮਕ ਦੀ ਆਦਤ
Published : Aug 22, 2022, 7:55 pm IST
Updated : Aug 22, 2022, 8:08 pm IST
SHARE ARTICLE
photo
photo

ਜ਼ਿਆਦਾ ਨਮਕ ਖਾਣਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

 

ਮੁਹਾਲੀ: ਕਈ ਲੋਕਾਂ ਦੀ ਆਦਤ ਹੁੰਦੀ ਹੈ ਕਿ ਉਹ ਭੋਜਨ ਵਿਚ ਜ਼ਿਆਦਾ ਨਮਕ ਮਿਲਾ ਕੇ ਖਾਂਦੇ ਹਨ ਪ੍ਰੰਤੂ ਖੋਜ ਅਨੁਸਾਰ ਬਹੁਤ ਜ਼ਿਆਦਾ ਨਮਕ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਇਕ ਰਿਪੋਰਟ ਅਨੁਸਾਰ ਜੋ ਲੋਕ ਅਪਣੇ ਭੋਜਨ ਵਿਚ ਨਿਯਮਿਤ ਤੌਰ ’ਤੇ ਉਪਰੋਂ ਨਮਕ ਸ਼ਾਮਲ ਕਰਦੇ ਹਨ, ਉਨ੍ਹਾਂ ਦੀ ਮੌਤ ਦੀ ਸੰਭਾਵਨਾ ਆਮ ਲੋਕਾਂ ਦੇ ਮੁਕਾਬਲੇ 28 ਗੁਣਾਂ ਵੱਧ ਹੁੰਦੀ ਹੈ। ਆਉ ਤੁਹਾਨੂੰ ਦਸਦੇ ਹਾਂ ਕਿ ਕਿਸ ਤਰ੍ਹਾਂ ਜ਼ਿਆਦਾ ਨਮਕ ਖਾਣਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

PHOTOPHOTO

 

ਨਮਕ ਘੱਟ ਮਾਤਰਾ ਵਿਚ ਹੀ ਖਾਣਾ ਚੰਗਾ ਹੈ। ਇਸ ਵਿਚ ਮੈਗਨੀਸ਼ੀਅਮ, ਕੈਲਸ਼ੀਅਮ, ਸੋਡੀਅਮ ਅਤੇ ਬ੍ਰੋਮਾਈਡ ਵਰਗੇ ਪੋਸ਼ਕ ਤੱਤ ਮਿਲ ਜਾਂਦੇ ਹਨ ਜੋ ਸਰੀਰ ਨੂੰ ਤੰਦਰੁਸਤ ਰਖਦੇ ਹਨ। ਸਰੀਰ ਨੂੰ ਤੰਦਰੁਸਤ ਰਖਣ ਲਈ ਇਨ੍ਹਾਂ ਪੋਸ਼ਕ ਤੱਤਾਂ ਦੀ ਲੋੜ ਹੁੰਦੀ ਹੈ। ਪਰ ਜੇਕਰ ਤੁਸੀਂ ਬਹੁਤ ਜ਼ਿਆਦਾ ਨਮਕ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

 

 

PHOTOPHOTO

ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਭਾਰਤੀ ਲੋਕ ਅਪਣੇ ਭੋਜਨ ਵਿਚ ਨਮਕ ਜ਼ਿਆਦਾ ਖਾਂਦੇ ਹਨ। ਦਸਣਯੋਗ ਹੈ ਕਿ ਤੁਹਾਡੇ ਸਰੀਰ ਨੂੰ ਰੋਜ਼ਾਨਾ ਸਿਰਫ਼ 5 ਗ੍ਰਾਮ ਨਮਕ ਦੀ ਜ਼ਰੂਰਤ ਹੁੰਦੀ ਹੈ। ਅਪਣੇ ਭੋਜਨ ਵਿਚ ਇਕ ਛੋਟਾ ਚਮਚ ਨਮਕ ਦੀ ਹੀ ਵਰਤੋਂ ਕਰੋ। ਇਸ ਤੋਂ ਇਲਾਵਾ ਤੁਹਾਨੂੰ ਦਿਨ ਵਿਚ ਸਿਰਫ਼ 2.3 ਗ੍ਰਾਮ ਸੋਡੀਅਮ ਲੈਣਾ ਚਾਹੀਦਾ ਹੈ।

PHOTOPHOTO

ਇਕ ਰਿਪੋਰਟ ਅਨੁਸਾਰ ਭੋਜਨ ਵਿਚ ਜ਼ਿਆਦਾ ਮਾਤਰਾ ਵਿਚ ਨਮਕ ਦੀ ਵਰਤੋਂ ਤੁਹਾਡੇ ਦਿਲ ਲਈ ਬਹੁਤ ਖ਼ਤਰਨਾਕ ਹੋ ਸਕਦੀ ਹੈ। ਭੋਜਨ ’ਚ ਬਹੁਤ ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਨਾਲ ਤੁਹਾਡਾ ਦਿਲ ਕਮਜ਼ੋਰ ਹੋ ਜਾਂਦਾ ਹੈ ਅਤੇ ਤੁਹਾਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਣ ਲਈ ਅਪਣੇ ਭੋਜਨ ਵਿਚ ਨਮਕ ਦੀ ਘੱਟ ਵਰਤੋਂ ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement