ਮੁੱਖ ਮੰਤਰੀ ਭਗਵੰਤ ਮਾਨ ਨੇ 16 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਖ਼ਰਾਬ ਹੋਈਆਂ ਫ਼ਸਲਾਂ ਲਈ ਜਾਰੀ ਕੀਤਾ ਫੰਡ 
Published : Aug 22, 2023, 2:20 pm IST
Updated : Aug 22, 2023, 5:21 pm IST
SHARE ARTICLE
CM Bhagwant Mann
CM Bhagwant Mann

ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ ਹੋਏ ਜਾਰੀ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਜ਼ਿਲ੍ਹਿਆਂ 'ਚ ਜਿਹਨਾਂ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਹੈ ਉਹਨਾਂ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਮੁਆਵਜ਼ਾ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੀ ਕੀਤੀ ਹੈ। 
 ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫ਼ਤ ਰਾਹਤ ਫੰਡ ਵਿਚੋਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ।

ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨ ਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐਸ.ਏ.ਐਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

 ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement