ਪੁਲਿਸ ’ਤੇ ਲਗਾਏ ਦੋਸ਼ੀਆਂ ਵਿਰੁਧ ਕਾਰਵਾਈ ਨਾ ਕਰਨ ਦੇ ਇਲਜ਼ਾਮ
ਤਰਨਤਾਰਨ: ਥਾਣ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਜੈਮਲ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦਸਿਆ ਕਿ ਪਿੰਡ ਦੇ ਦੋ ਨੌਜਵਾਨ ਬੀਤੇ ਦਿਨ ਉਨ੍ਹਾਂ ਦੇ ਘਰ ਆਏ ਅਤੇ ਉਸ ਦੇ ਪਤੀ ਨੂੰ ਅਪਣੇ ਨਾਲ ਲੈ ਗਏ। ਕਾਫੀ ਸਮਾਂ ਬੀਤ ਜਾਣ ਬਾਅਦ ਵੀ ਜਦੋਂ ਉਸ ਦਾ ਪਤੀ ਘਰ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ।
ਇਹ ਵੀ ਪੜ੍ਹੋ: ਹੜ੍ਹਾਂ ਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਕੂਚ; ਪੁਲਿਸ ਨੇ ਕੀਤੀ ਨਾਕੇਬੰਦੀ
ਇਸ ਦੌਰਾਨ ਜੈਮਲ ਸਿੰਘ ਦੀ ਲਾਸ਼ ਪਿੰਡ ਦੇ ਇਕ ਰਸਤੇ ਵਿਚ ਪਈ ਮਿਲੀ। ਗੁਰਪ੍ਰੀਤ ਕੌਰ ਨੇ ਇਲਜ਼ਾਮ ਲਗਾਇਆ ਕਿ ਪਿੰਡ ਦੇ ਰਹਿਣ ਵਾਲੇ ਇਹ ਨੌਜਵਾਨ ਹਰ ਰੋਜ਼ ਜੈਮਲ ਸਿੰਘ ਨੂੰ ਨਸ਼ਾ ਕਰਵਾਉਂਦੇ ਸਨ ਅਤੇ ਹੁਣ ਵੀ ਜੈਮਲ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੀੜਤ ਗੁਰਪ੍ਰੀਤ ਕੌਰ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਪੁਲਿਸ ਚੌਕੀ ਘਰਿਆਲਾ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਪੁਲਿਸ ਨੇ ਦੋਸ਼ੀਆਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ: ਚੰਡੀਗੜ੍ਹ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ; 33 ਡਿਗਰੀ ਰਹੇਗਾ ਵੱਧ ਤੋਂ ਵੱਧ ਤਾਪਮਾਨ
ਪ੍ਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਪੁਲਿਸ ਚੌਕੀ ਅੱਗੇ ਧਰਨਾ ਦੇਣਾ ਪੈ ਰਿਹਾ ਹੈ। ਮੌਕੇ ’ਤੇ ਪਹੁੰਚੇ ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਨੇ ਕਿਹਾ ਕਿ ਪਿੰਡ ਵਿਚ ਨਸ਼ੇ ਦੀ ਸ਼ਰੇਆਮ ਸਪਲਾਈ ਹੁੰਦੀ ਹੈ ਅਤੇ ਪਿੰਡ ਘਰਿਆਲ ਨਸ਼ਿਆਂ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ਨੂੰ ਫੜਨ ਵਿਚ ਅਸਫਲ ਰਿਹਾ ਹੈ। ਇਸ ਕਾਰਨ ਰੋਜ਼ ਨੌਜਵਾਨ ਨਸ਼ੇ ਦੀ ਓਵਰਡੋਜ਼ ਕਰਨ ਮਰ ਰਹੇ ਹਨ।
ਇਹ ਵੀ ਪੜ੍ਹੋ: ਘੜੂਆਂ ’ਚ ਬਦਮਾਸ਼ਾਂ ਨੇ ਨੌਜਵਾਨ ’ਤੇ ਕੀਤੇ 7 ਰਾਊਂਡ ਫਾਇਰ, ਸੋਸ਼ਲ ਮੀਡੀਆ ’ਤੇ ਲਈ ਜ਼ਿੰਮੇਵਾਰੀ
ਮਨਾਵਾਂ ਨੇ ਕਿਹਾ ਕਿ ਜੈਮਲ ਸਿੰਘ ਦੀ ਮੌਤ ਵੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਅਤੇ ਜਿਹੜੇ ਨੌਜਵਾਨ ਉਸ ਨੂੰ ਘਰੋਂ ਲੈ ਕੇ ਨਸ਼ਾ ਗਏ ਸਨ, ਪੁਲਿਸ ਨੇ ਉਨ੍ਹਾਂ ਵਿਰੁਧ ਕਾਰਵਾਈ ਨਹੀਂ ਕੀਤੀ। ਉਧਰ ਪੁਲਿਸ ਦਾ ਕਹਿਣਾ ਹੈ ਕਿ 174 ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਸਬੰਧੀ ਪੁਛਗਿਛ ਕੀਤੀ ਜਾ ਰਹੀ ਹੈ ਅਤੇ ਜਲਦ ਤੋਂ ਜਲਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।