ਕਤਲ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ - ਪੰਜਾਬ ਕਾਂਗਰਸ ਨੇ 'ਆਪ' ਦੀ ਮਾਨ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਨਿਸ਼ਾਨਾ ਸਾਧਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਚ ਹਿਟਲਰ ਦੀ ਆਤਮਾ ਪ੍ਰਵੇਸ਼ ਕਰ ਚੁੱਕੀ ਹੈ। ਇਸ ਦੇ ਨਾਲ ਹੀ ਪ੍ਰਤਾਰ ਬਾਜਵਾ ਨੇ ਲੌਂਗੋਵਾਲ ਵਿਚ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਵੀ ਸੀਐਮ ਮਾਨ ਨੂੰ ਜ਼ਿੰਮੇਵਾਰ ਦੱਸਿਆ।
ਇਹ ਵੀ ਪੜ੍ਹੋ: ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ BSF ਵਲੋਂ ਬਰਾਮਦ
ਪ੍ਰਤਾਪ ਬਾਜਵਾ ਨੇ ਕਿਸਾਨਾਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਨਾਲ ਹੀ ਕਿਹਾ ਕਿ ਕਾਂਗਰਸ ਇਸ ਘਟਨਾ ਦੀ ਨਿੰਦਾ ਕਰਦੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਇਸ ਮਾਮਲੇ ਦਾ ਖ਼ੁਦ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਹਾਈਕੋਰਟ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖ਼ਿਲਾਫ਼ ਕਤਲ ਦੀ ਧਾਰਾ ਤਹਿਤ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਸਹਿ-ਦੋਸ਼ੀ ਬਣਾ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: DCW ਮੁਖੀ ਨੇ ਹਸਪਾਤਲ 'ਚ ਗੁਜ਼ਾਰੀ ਰਾਤ, ਬੋਲੇ- ਸਮਝ ਨਹੀਂ ਆ ਰਹੀ ਕਿ ਪੀੜਤਾ ਨੂੰ ਕਿਉਂ ਨਹੀਂ ਮਿਲਣ ਦਿੱਤਾ ਜਾ ਰਿਹਾ
ਦੂਜੇ ਪਾਸੇ ਮੁਹਾਲੀ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਪੰਚਾਇਤੀ ਰਾਜ ਵਿਭਾਗ ਹੇਠਾਂ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਪਾਰਟੀ ਦੇ ਵਿਧਾਇਕ, ਆਗੂ ਅਤੇ ਵਰਕਰ ਵਰਦੇ ਮੀਂਹ ਦੌਰਾਨ ਵੀ ਰੋਸ ਪ੍ਰਦਰਸ਼ਨ ਕਰਦੇ ਰਹੇ। ਇਸ ਦੇ ਨਾਲ ਹੀ ਦੱਸ ਦਈਏ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਅੱਜ ਇਹ ਵੀ ਬਿਆਨ ਦਿੱਤਾ ਹੈ ਤਿ ਉਹ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇ ਚੋਣ ਲੜਨਗੇ।