ਪੁਲਿਸ ਵਲੋਂ ਕੀਤੇ ਗਏ ਸਖ਼ਤ ਪ੍ਰਬੰਧ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿਖੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਉਧਰ ਪੁਲਿਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ।
ਇਹ ਵੀ ਪੜ੍ਹੋ: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ
ਮੋਹਾਲੀ ਨਾਲ ਲੱਗਦੇ ਚੰਡੀਗੜ੍ਹ ਬਾਰਡਰ ਨੂੰ ਸੀਲ ਕਰ ਦਿਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿਤਾ ਗਿਆ ਹੈ। ਪੁਲਿਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਹੈ, ਜਿਥੇ ਰਿਜ਼ਰਵ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਚੰਡੀਗੜ੍ਹ ਦੀ ਸਰਹੱਦ 'ਤੇ ਯੂ.ਟੀ. ਦੇ 4 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁਹਾਲੀ ਪੁਲਿਸ ਦੇ ਡੇਢ ਹਜ਼ਾਰ ਮੁਲਾਜ਼ਮ ਸਰਹੱਦ ’ਤੇ ਖੜ੍ਹੇ ਕੀਤੇ ਗਏ ਹਨ। ਕਿਸਾਨਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਨੂੰ ਦਿਤੀ ਗਈ ਹੈ।
ਇਹ ਵੀ ਪੜ੍ਹੋ: ਜੀਵਨ ਭਰ ਜੇਲ ਵਿਚ ਰਹੇਗੀ 7 ਬੱਚਿਆਂ ਦੀ ਕਾਤਲ ਨਰਸ; UK ਦੀ ਅਦਾਲਤ ਨੇ ਠਹਿਰਾਇਆ ਦੋਸ਼ੀ
ਉਧਰ ਅੰਬਾਲਾ ਦੇ ਸ਼ੰਭੂ ਬਾਰਡਰ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਥੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਜਾ ਰਹੇ ਹਨ। ਜਿਨ੍ਹਾਂ ਨੂੰ ਹਰਿਆਣਾ ਅਤੇ ਪੰਜਾਬ ਦੀ ਪੁਲਿਸ ਨਾਕਾਬੰਦੀ ਕਰਕੇ ਰੋਕ ਰਹੀ ਹੈ। ਅੰਬਾਲਾ ਰੇਂਜ ਦੇ ਆਈ.ਜੀ. ਸ਼ਿਬਾਜ਼ ਕਵੀਰਾਜ ਹਰਿਆਣਾ ਤੋਂ ਇਥੇ ਪੁੱਜੇ ਹਨ। ਕਿਸੇ ਵੀ ਕਿਸਾਨ ਨੂੰ ਇਥੋਂ ਲੰਘਣ ਨਹੀਂ ਦਿਤਾ ਜਾ ਰਿਹਾ। ਇਸ ਕਾਰਨ ਸ਼ੰਭੂ ਸਰਹੱਦ 'ਤੇ ਭਾਰੀ ਜਾਮ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ: ਫ਼ੌਜ ਨੇ ਪੁੰਛ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਦੋ ਅਤਿਵਾਦੀ ਢੇਰ
ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਜਾਂ ਨਜ਼ਰਬੰਦ ਕਰ ਦਿਤਾ ਗਿਆ।