ਲੌਂਗੋਵਾਲ ਥਾਣੇ ਅੱਗੇ ਲੱਗੇਗਾ ਪੱਕਾ ਮੋਰਚਾ, ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ  
Published : Aug 22, 2023, 8:14 pm IST
Updated : Aug 22, 2023, 8:14 pm IST
SHARE ARTICLE
Farmers
Farmers

ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਮਿਲੇ ਮੁਆਵਜ਼ਾ ਤੇ ਸਰਕਾਰੀ ਨੌਕਰੀ

ਸੰਗਰੂਰ - ਬੀਤੇ ਦਿਨ ਸੰਗਰੂਰ ਦੇ ਕਸਬਾ ਲੌਂਗੋਵਾਲ 'ਚ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ 32 ਕਿਸਾਨ ਜਥੇਬੰਦੀਆਂ ਦੀ ਅੱਜ ਮੀਟਿੰਗ ਹੋਈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ਵਿਚ ਵੱਡਾ ਕਿਸਾਨ ਮੋਰਚਾ ਲਾਇਆ ਜਾਵੇਗਾ।

ਇਸ ਦੇ ਨਾਲ ਹੀ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਲੌਂਗੋਵਾਲ ਵਿਚ ਚੱਲ ਰਹੀ ਹੜਤਾਲ ਵਿਚ ਬੀਕੇਯੂ ਆਜ਼ਾਦ ਦਾ ਸਾਥ ਦੇਵੇਗਾ। ਲੌਂਗੋਵਾਲ ਵਿਚ ਕਿਸਾਨਾਂ ਦਾ ਇਹ ਮੋਰਚਾ ਪੱਕੇ ਤੌਰ 'ਤੇ ਜਾਰੀ ਰਹੇਗਾ। ਕਿਸਾਨਾਂ ਨੇ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ, ਲੌਂਗੋਵਾਲ ਹਿੰਸਾ ਮਾਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ, ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਹੈ ਤੇ ਹੁਣ ਇਨ੍ਹਾਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਰਹੇਗਾ।
ਇਸ ਮੀਟਿੰਗ ਵਿਚ ਕਿਹਾ ਗਿਆ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਵੱਡੀ ਮੀਟਿੰਗ ਹੋਵੇਗੀ। ਜਿਸ ਵਿਚ ਲੌਂਗੋਵਾਲ ਹਿੰਸਾ ਮਾਮਲੇ ਨੂੰ ਲੈ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement