
Punjab News: ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਉਨਾਂ ਚਿਰ ਨੌਜਵਾਨ ਦਾ ਸਸਕਾਰ ਨਹੀਂ ਕਰਨਗੇ।
Punjab News: ਨਕੋਦਰ ਅਧੀਨ ਪੈਂਦੇ ਪਿੰਡ ਉੱਗੀ ਜ਼ਿਲ੍ਹਾ ਜਲੰਧਰ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦੀ ਸਪੁੱਤਰ ਗੁਰਚਰਨ ਦਾਸ ਵਾਸੀ ਉੱਗੀ ਵਜੋਂ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਦੋਸ਼ੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਉਨਾਂ ਚਿਰ ਨੌਜਵਾਨ ਦਾ ਸਸਕਾਰ ਨਹੀਂ ਕਰਨਗੇ।
ਇਸ ਮੌਕੇ ਥਾਣਾ ਸਦਰ ਦੇ ਮੁਖੀ ਐਸ ਐਚ ਓ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਦੋਸ਼ੀਆਂ ਦੀ ਭਾਲ ਜਾਰੀ ਹੈ ਉਨ੍ਹਾਂ ਕਿਹਾ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਜਲਦੀ ਦਰਜ ਕੀਤਾ ਜਾਵੇਗਾ ਤੇ ਦੋਸ਼ੀ ਜਲਦੀ ਉਨ੍ਹਾਂ ਦੀ ਗ੍ਰਿਫਤਾਰ ਵਿੱਚ ਹੋਣਗੇ।