Jalandhar News : ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਇਸ ਜ਼ਿਲ੍ਹੇ ’ਚ 10 ਤੋਂ 20 ਨਵੰਬਰ 2024 ਨੂੰ ਹੋਵੇਗੀ ਭਰਤੀ

By : BALJINDERK

Published : Aug 22, 2024, 5:37 pm IST
Updated : Aug 22, 2024, 5:37 pm IST
SHARE ARTICLE
file photo
file photo

Jalandhar News : ਜਲੰਧਰ, ਕਪੂਰਥਲਾ, ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਨੌਜਵਾਨ ਲੈਣਗੇ ਹਿੱਸਾ 

Jalandhar News : ਫ਼ੌਜੀ ਵਿਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਵਿਚ 10 ਤੋਂ 20 ਨਵੰਬਰ 2024 ਤਕ ਹੋਣ ਵਾਲੀ ਫ਼ੌਜ ਦੀ ਭਰਤੀ ਰੈਲੀ ਨੂੰ ਉਚਿਤ ਢੰਗ ਨਾਲ ਪੂਰਾ ਕਰਨ ਲਈ ਬੁੱਧਵਾਰ ਸਬੰਧਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭਰਤੀ ਰੈਲੀ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਚ ਹੋਵੇਗੀ, ਜਿਸ ਵਿਚ ਜਲੰਧਰ, ਕਪੂਰਥਲਾ, ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿਆਂ ਤੋਂ ਨੌਜਵਾਨ ਹਿੱਸਾ ਲੈਣਗੇ।

ਇਹ ਵੀ ਪੜੋ:2 Technical Universities : ਗਵਰਨਰ ਗੁਲਾਬ ਚੰਦ ਕਟਾਰੀਆ ਨੇ 2 ਤਕਨੀਕੀ ਯੂਨੀਵਰਸਿਟੀਆਂ ’ਚ ਰੈਗੂਲਰ VC ਨਿਯੁਕਤ ਕਰਨ ਦੀ ਦਿੱਤੀ ਮਨਜ਼ੂਰੀ

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਰਤੀ ਰੈਲੀ ਲਈ ਐੱਸ. ਡੀ. ਐੱਮ.-1 ਡਾ. ਜੈਇੰਦਰ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਰਹਿਣ, ਖਾਣ-ਪੀਣ, ਟਰਾਂਸਪੋਰਟੇਸ਼ਨ ਤੋਂ ਇਲਾਵਾ ਭਰਤੀ ਸਥਾਨ ਦੇ ਅੰਦਰ ਅਤੇ ਬਾਹਰ ਲੋੜੀਂਦੀ ਬੈਰੀਕੇਡਿੰਗ, ਸੁਰੱਖਿਆ, ਸਾਫ਼-ਸਫ਼ਾਈ, ਲਾਈਟਾਂ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲਾ ਪਾਣੀ, ਮੈਡੀਕਲ ਟੀਮਾਂ, ਐਂਬੂਲੈਂਸ, ਅਸਥਾਈ ਟਾਇਲਟ, ਫਾਇਰ ਟੈਂਡਰ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜੋ:Cristiano Ronaldo : ਰੋਨਾਲਡੋ ਨੇ ਬਣਾਇਆ ਵਿਸ਼ਵ ਰਿਕਾਰਡ, YouTube ਚੈਨਲ ਲਾਂਚ ਕਰਨ ਤੋਂ ਬਾਅਦ 90 ਮਿੰਟਾਂ ’ਚ ਹੋਏ 10 ਲੱਖ ਸਬਸਕ੍ਰਾਈਬਰਸ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਰਤੀ ਰੈਲੀ ਦੌਰਾਨ ਰੋਜ਼ਾਨਾ 1000 ਤੋਂ 1200 ਉਮੀਦਵਾਰਾਂ ਦੀ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਰੈਲੀ ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

(For more news apart from Special news for army recruits, recruitment will be held from 10 to 20 November 2024 in Jalandhar News in Punjabi, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement