ਬਿਕਰਮ ਮਜੀਠੀਆ ਕੇਸ 'ਚ ਮੋਹਾਲੀ ਅਦਾਲਤ 'ਚ ਵਿਜੀਲੈਂਸ ਵੱਲੋਂ ਚਾਰਜਸ਼ੀਟ ਦਾਇਰ : ਸੂਤਰ
Published : Aug 22, 2025, 4:02 pm IST
Updated : Aug 22, 2025, 5:08 pm IST
SHARE ARTICLE
40,000-page chargesheet prepared in Majithia case
40,000-page chargesheet prepared in Majithia case

40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ- ਵਿਜੀਲੈਂਸ

ਮੋਹਾਲੀ: ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ।  ਵਿਜੀਲੈਂਸ ਬਿਊਰੋ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਸੰਬੰਧੀ ਮੁਹਾਲੀ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕੀਤੀ ਗਈ।। ਇਹ ਸ਼ੀਟ 40000 ਪੰਨਿਆਂ ਦੀ ਹੈ।

ਸੂਤਰਾਂ ਮੁਤਾਬਿਕ  ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਦੌਰਾਨ 200 ਤੋਂ ਵੱਧ ਗਵਾਹ ਸ਼ਾਮਿਲ ਕੀਤੇ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਪੂਰੀ ਜਾਂਚ ਕੀਤੀ ਗਈ ਹੈ। ਚਾਰਜਸ਼ੀਟ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਹੈ, ਜੋ ਅਦਾਲਤ ਵਿਚ ਪੇਸ਼ ਕੀਤੀ ਗਈ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਬਚਾਅ ਪੱਖ ਨੇ ਕਿਹਾ ਹੈ ਕਿ ਪੇਸ਼ ਕੀਤੇ ਗਏ ਚਲਾਨ ਦੀ ਸਮੱਗਰੀ ਦਾ ਅਧਿਐਨ ਕਰਕੇ ਉਹ ਅਗਲੇਰੀ ਕਰਵਾਈ ਦੀ ਤਿਆਰੀ ਕਰਨਗੇ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 25 ਜੂਨ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ, ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿਚ ਸੁਰਖੀਆਂ ਵਿਚ ਰਿਹਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement