Jaswinder Bhalla News : ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਸੀਐਮ ਭਗਵੰਤ ਮਾਨ

By : BALJINDERK

Published : Aug 22, 2025, 6:13 pm IST
Updated : Aug 22, 2025, 6:26 pm IST
SHARE ARTICLE
ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਸੀਐਮ ਭਗਵੰਤ ਮਾਨ
ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਸੀਐਮ ਭਗਵੰਤ ਮਾਨ

Jaswinder Bhalla News :ਕਿਹਾ-ਜਸਵਿੰਦਰ ਭੱਲਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਉਨ੍ਹਾਂ ਪੰਜਾਬੀ ਕੌਮ ਨੂੰ ਨਵੀਆਂ ਦਿਸ਼ਾਵਾਂ ਦਿੱਤੀਆਂ,ਜ਼ਿੰਦਾ ਦਿਲ ਇਨਸਾਨ ਸਨ ਭੱਲਾ

Jaswinder Bhalla News in Punjabi : ਪੰਜਾਬੀ ਇੰਡਰਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ  ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਨੇ 65 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ।ਉਨ੍ਹਾਂ ਦਾ ਸਸਕਾਰ ਭਲਕੇ 23 ਅਗਸਤ ਨੂੰ ਬਲੌਗੀ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚ ਕੇ ਗਹਿਰਾ ਦੁੱਖ ਪ੍ਰਗਟ ਕੀਤਾ। ਸੀਐਮ ਨੇ ਕਿਹਾ ਕਿ ਜਸਵਿੰਦਰ ਭੱਲਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਸਵਿੰਦਰ ਭੱਲਾ ਦੀ ਬੇਵਕਤੀ ਮੌਤ ’ਤੇ ਦੁੱਖ ਜਾਹਿਰ  ਕਰਦਿਆਂ ਕਿਹਾ ਕਿ 'ਜਸਵਿੰਦਰ ਭੱਲਾ ਨੇ ਪੰਜਾਬੀ ਕੌਮ ਨੂੰ ਨਵੀਆਂ ਦਿਸ਼ਾਵਾਂ ਦਿੱਤੀਆਂ। ਜਸਵਿੰਦਰ ਭੱਲਾ ਜ਼ਿੰਦਾ ਦਿਲ ਇਨਸਾਨ ਸਨ । 

ਦੱਸ  ਦੇਈਏ ਕਿ ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ, ਲੁਧਿਆਣਾ ਵਿਚ ਹੋਇਆ ਸੀ। ਉਹ ਇਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿਚ ‘ਛਣਕਾਟਾ’ ਨਾਲ ਇਕ ਕਾਮੇਡੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਫ਼ਿਲਮ ‘ਦੁੱਲਾ ਭੱਟੀ’ ’ਚ ਅਦਾਕਾਰੀ ਵੀ ਕੀਤੀ। 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

ਉਨ੍ਹਾਂ ਨੇ ਆਪਣੇ ਸੋੋਸ਼ਲ ਮੀਡੀਆ ’ਤੇ ਪੋਸਟ ਕਰਕੇ ਲਿਖਿਆ ਹੈ ਕਿ "ਆਪਣੀ ਕਲਾ ਜ਼ਰੀਏ ਹਾਸਿਆਂ ਦੀ ਮਹਿਕ ਵੰਡਣ ਵਾਲੀ ਬੁਲੰਦ ਆਵਾਜ਼ ਜਸਵਿੰਦਰ ਭੱਲਾ, ਹਮੇਸ਼ਾ ਲਈ ਖ਼ਾਮੋਸ਼ ਹੋ ਗਈ ਹੈ, ਜਸਵਿੰਦਰ ਭੱਲਾ ਨੇ ਜਿੱਥੇ ਕਾਮੇਡੀ ਜ਼ਰੀਏ ਲੋਕਾਂ ਨੂੰ ਹਸਾਉਣ ਦਾ ਕੰਮ ਕੀਤਾ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸ਼ਬਦਾਂ ਦੇ ਹੁਨਰ ਦੀ ਵਰਤੋਂ ਕੀਤੀ, ਉੱਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਰਾਹੀਂ ਕਿਸਾਨੀ ਕਿੱਤੇ ਨੂੰ ਪ੍ਰਫੁੱਲਿਤ ਕਰਨ ਵਿਚ ਵੀ ਆਪਣਾ ਯੋਗਦਾਨ ਪਾਇਆ।ਉਹ ਆਪਣੀ ਕਲਾ ਦੀ ਬਦੌਲਤ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਹਮੇਸ਼ਾ ਵਸਦੇ ਰਹਿਣਗੇ।

1

(For more news apart from  CM Bhagwant Mann reaches house late Jaswinder Bhalla News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement