Punjab News : ‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
Published : Aug 22, 2025, 7:24 pm IST
Updated : Aug 22, 2025, 7:24 pm IST
SHARE ARTICLE
 ‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

Punjab News : ਕਾਰਵਾਈ ਦੌਰਾਨ 55 ਐਫਆਈਆਰਜ਼ ਦਰਜ, 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਬਰਾਮਦ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਨਾਲ, 174 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,848 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 4930 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 57,520 ਰੁਪਏ ਬਰਾਮਦ ਕੀਤੇ ਗਏ ਹਨ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 394 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ  ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 (For more news apart from 'War on Drugs': Punjab Police raids 365 places on 174th day; 87 drug smugglers arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM

Bal Mukand Sharma Emotional On jaswinder bhalla Death 'ਜਿਗਰੀ ਯਾਰ ਨਾਲ ਬਿਤਾਏ ਪਲ ਯਾਦ ਕਰ ਭਰ ਆਈਆਂ ਅੱਖਾਂ'

22 Aug 2025 3:15 PM

'ਭੱਲਾ ਸਾਬ੍ਹ ਦੀਆਂ ਯਾਦਾਂ ਸਾਨੂੰ ਹਸਾਉਂਦੀਆਂ ਰਹਿਣਗੀਆਂ' Jaswinder bhalla ਦੇ ਕਰੀਬੀ ਪਹੁੰਚੇ ਦੁੱਖ ਵੰਡਾਉਣ | RIP

22 Aug 2025 3:14 PM
Advertisement