
ਪਰਿਵਾਰ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ!
ਲੁਧਿਆਣਾ (ਵਿਸ਼ਾਲ ਕਪੂਰ)- ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਵੀਡੀਓ ਲੁਧਿਆਣਾ ਦੇ ਇਕ ਆਈਸਕ੍ਰੀਮ ਸਟੂਡੀਓ ਦੀ ਦੱਸੀ ਜਾ ਰਹੀ ਹੈ ਜਿੱਥੇ ਅਪਣੇ ਇਕ ਪਰਿਵਾਰ ਵੱਲੋਂ ਆਈਸਕ੍ਰੀਮ ਪਾਰਲਰ ਦੇ ਸਟਾਫ਼ ਵੱਲੋਂ ਕੁੱਟਮਾਰ ਕੀਤੇ ਜਾਣ ਦੇ ਇਲਜ਼ਾਮ ਲਗਾਏ ਗਏ ਹਨ। ਕਿਹਾ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਆਈਸਕ੍ਰੀਮ ਵਿਚ ਰੱਖੇ ਗਏ ਬਾਊਂਸਰਾਂ ਨੇ ਪਰਿਵਾਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਜਦਕਿ ਪਰਿਵਾਰ ਦੇ ਨਾਲ ਛੋਟੇ ਬੱਚੇ ਵੀ ਮੌਜੂਦ ਸਨ ਜੋ ਇਸ ਦੌਰਾਨ ਕਾਫ਼ੀ ਡਰ ਗਏ। ਇਸ ਦੌਰਾਨ ਕਥਿਤ ਤੌਰ ’ਤੇ ਰਾਡਾਂ ਅਤੇ ਕਿਰਪਾਨਾਂ ਦੀ ਵਰਤੋਂ ਵੀ ਕੀਤੀ ਗਈ। ਘਟਨਾ ਤੋਂ ਬਾਅਦ ਉਥੇ ਮੌਜੂਦ ਹੋਰ ਲੋਕਾਂ ਨੇ ਬਾਊਂਸਰ ਵੱਲੋਂ ਕੀਤੀ ਗਈ ਕੁੱਟਮਾਰ ਦਾ ਜ਼ਬਰਦਸਤ ਵਿਰੋਧ ਕੀਤਾ ਅਤੇ ਉਸ ਨੂੰ ਬਾਹਰ ਕੱਢਣ ਲਈ ਆਖਿਆ, ਲੋਕਾਂ ਦੇ ਭਾਰੀ ਵਿਰੋਧ ਨੂੰ ਦੇਖਦਿਆਂ ਸਥਾਨਕ ਪੁਲਿਸ ਵੀ ਮੌਕੇ ’ਤੇ ਪੁੱਜ ਗਈ ਅਤੇ ਪੁਲਿਸ ਨੇ ਪਰਿਵਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਵਾਲੇ ਬਾਊਂਸਰ ਨੂੰ ਹਿਰਾਸਤ ਵਿਚ ਲੈ ਲਿਆ।