ਮਹਾਰਾਸ਼ਟਰ ਦੇ ਭਿਵੰਡੀ 'ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, 8 ਲੋਕਾਂ ਦੀ ਮੌਤ
Published : Sep 22, 2020, 1:30 am IST
Updated : Sep 22, 2020, 1:30 am IST
SHARE ARTICLE
image
image

ਮਹਾਰਾਸ਼ਟਰ ਦੇ ਭਿਵੰਡੀ 'ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, 8 ਲੋਕਾਂ ਦੀ ਮੌਤ

25 ਲੋਕਾਂ ਦੇ ਮਲਬੇ ਥੱਲੇ ਦਬੇ ਹੋਣ ਦਾ ਖ਼ਦਸ਼ਾ

ਮੁੰਬਈ, 21 ਸਤੰਬਰ :  ਮਹਾਰਾਸ਼ਟਰ ਦੇ ਭਿਵੰਡੀ ਵਿਚ ਤਿੰਨ ਮੰਜ਼ਿਲਾ ਇਮਾਰਤ ਢਹਿ ਜਾਣ ਨਾਲ ਮਲਬੇ ਹੇਠਾਂ ਦਬਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ 20 ਦੇ ਕਰੀਬ ਲੋਕ ਜਿਉਂਦਾ ਕੱਢ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਨਡੀਆਰਅਫ਼ ਦੀਆਂ ਦੋ ਟੀਮਾਂ ਬਚਾਅ ਕਾਰਜ ਲਈ ਰਵਾਨਾ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਇਮਾਰਤ ਬੁਰੀ ਹਾਲਤ ਵਿਚ ਸੀ। ਅੱਜ ਤੜਕੇ 3.45 ਵਜੇ, ਜਦੋਂ ਲੋਕ ਸੁੱਤੇ ਹੋਏ ਸਨ। ਉਦੋਂ ਇਹ ਇਮਾਰਤ ਢਹਿ ਗਈ ਤੇ ਚੀਕ ਚਿਹਾੜਾ ਪੈ ਗਿਆ। ਰੌਲਾ ਸੁਣਦਿਆਂ ਹੀ ਆਸ ਪਾਸ ਦੇ ਲੋਕ ਇਮਾਰਤ ਵੱਲ ਭੱਜੇ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ 20 ਦੇ ਕਰੀਬ ਲੋਕਾਂ ਨੂੰ ਮਲਬੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ, ਐਨਡੀਆਰਐਫ਼ ਦੀਆਂ ਦੋ ਟੀਮਾਂ ਨੂੰ ਵੀ ਮਦਦ ਲਈ ਬੁਲਾਇਆ ਗਿਆ ਸੀ। ਫ਼ਿਲਹਾਲ, 20-25 ਲੋਕਾਂ ਦੇ ਇਮਾਰਤ ਵਿਚ ਫਸੇ ਹੋਣ ਦਾ ਖ਼ਦਸ਼ਾ ਹੈ। ਐਨਡੀਆਰਐਫ਼ ਦੇ ਨਾਲ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਰਾਹਤ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨ ਨੇ ਮਲਬੇ ਹੇਠਾਂ ਫਸੇ 5 ਹੋਰ ਲੋਕਾਂ ਨੂੰ ਬਾਹਰ ਕੱਢ ਲਿਆ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement