ਕਿਸਾਨਾਂ ਦੇ ਬੰਦ ਨੂੰ 'ਆਪ' ਵਲੋਂ ਪੂਰਨ ਸਮਰਥਨ ਦਾ ਐਲਾਨ
Published : Sep 22, 2020, 1:43 am IST
Updated : Sep 22, 2020, 1:43 am IST
SHARE ARTICLE
image
image

ਕਿਸਾਨਾਂ ਦੇ ਬੰਦ ਨੂੰ 'ਆਪ' ਵਲੋਂ ਪੂਰਨ ਸਮਰਥਨ ਦਾ ਐਲਾਨ

ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ

ਚੰਡੀਗੜ੍ਹ, 21 ਸਤੰਬਰ (ਤੇਜਿੰਦਰ ਫ਼ਤਿਹਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਕਿਸਾਨਾਂ ਵਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਅਪਣੇ ਤਮਾਮ-ਆਗੂਆਂ ਅਤੇ ਵਰਕਰਾਂ-ਵਲੰਟੀਅਰਾਂ ਨੂੰ ਇਸ ਸੰਘਰਸ਼ 'ਚ ਡਟ ਕੇ ਸਾਥ ਦੇਣ ਦੀ ਹਿਦਾਇਤ ਕੀਤੀ ਹੈ।
ਪਾਰਟੀ ਇਨਾਂ ਕਾਲੇ ਕਾਨੂੰਨਾਂ ਵਿਰੁਧ 24 ਸਤੰਬਰ ਨੂੰ ਪੰਜਾਬ ਭਰ 'ਚ ਮਨੁਖੀ ਕੜੀਆਂ (ਹਿਊਮਨ ਚੇਨ) ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਐਲਾਨਿਆ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਦੀ ਅਗਵਾਈ ਹੇਠ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਵਿਰੋਧੀ ਇਨਾਂ ਤਿੰਨਾਂ ਕਾਲੇ ਕਾਨੂੰਨਾਂ 'ਤੇ ਮੋਹਰ ਨਾ ਲਾਉਣ ਦੀ ਅਪੀਲ ਕੀਤੀ। ਹਾਲਾਂਕਿ ਰਾਜ ਭਵਨ ਵਲੋਂ ਜਦੋਂ ਰਾਜਪਾਲ ਨਾਲ ਮੁਲਾਕਾਤ ਤੋਂ ਨਾ-ਨੁਕਰ ਕੀਤੀ ਗਈ ਤਾਂ 'ਆਪ' ਦਾ ਵਫ਼ਦ ਰਾਜ ਭਵਨ ਦੇ ਮੁੱਖ ਦੇ ਸਾਹਮਣੇ ਧਰਨੇ 'ਤੇ ਬੈਠ ਗਿਆ। ਸਥਿਤੀ ਨਾਜ਼ੁਕ ਹੋਣ ਦੇ ਮਦੇਨਜ਼ਰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਖ਼ੁਦ ਮੈਮੋਰੰਡਮ ਲੈਣ ਲਈ ਆਉਣਾ ਪਿਆ। ਰਾਜਪਾਲ ਨੇ ਨਾ ਕੇਵਲ 'ਆਪ' ਦੇ ਵਫ਼ਦ ਨਾਲ ਮੁਲਾਕਾਤ ਕੀਤੀ ਬਲਕਿ ਭਰੋਸਾ ਦਿਤਾ ਕਿ ਉਹ 'ਆਪ' ਦੇ ਮੰਗ ਪੱਤਰ ਨੂੰ ਤੁਰਤ ਰਾਸ਼ਟਰਪਤੀ ਕੋਲ ਪਹੁੰਚਦਾ ਕਰਨਗੇ। ਸੋਮਵਾਰ ਇਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਪ੍ਰੋ. ਬਲਜਿੰਦਰ ਕੌਰ ਨੇ ਬਾਦਲਾਂ ਸਮੇਤ ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਪਾਰਟੀਆਂ ਕਰਾਰ ਦਿਤਾ।

ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ (ਸਾਰੇ ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਰਾਜ ਲਾਲੀ ਗਿੱਲ ਅਤੇ ਹੋਰ ਨੇਤਾ ਮੌਜੂਦ ਸਨ।
ਫੋਟੌ ਨੰ: 21 ਸੀਐਚਡੀ 102

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement