ਕੈਬਨਿਟ ਮੰਤਰੀ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ 'ਚ ਹਰਸਿਮਰਤ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ
Published : Sep 22, 2020, 1:42 am IST
Updated : Sep 22, 2020, 1:42 am IST
SHARE ARTICLE
image
image

ਕੈਬਨਿਟ ਮੰਤਰੀ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ 'ਚ ਹਰਸਿਮਰਤ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ

ਕਿਸਾਨ ਹਮਾਇਤੀ ਲਏ ਕਿਸੇ ਵੀ ਸਟੈਂਡ ਦੇ ਸਬੂਤ ਨਾਲ ਖੁਲ੍ਹੀ ਬਹਿਸ ਦੀ ਚੁਣੌਤੀ

ਚੰਡੀਗੜ੍ਹ, 21 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਮਾਮਲੇ ਵਿਚ ਭਾਈਵਾਲ ਰਹੀ ਹਰਸਿਮਰਤ ਕੌਰ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ ਹਨ।  ਅੱਜ ਇਥੇ ਜਾਰੀ ਬਿਆਨ ਵਿਚ ਸ. ਰੰਧਾਵਾ ਨੇ ਕਿਹਾ ਕਿ ਹਰਸਿਮਰਤ ਬਾਦਲ ਪਹਿਲਾ ਤਾਂ ਇਹ ਦੱਸੇ ਕਿ ਜਦੋਂ ਕੇਂਦਰੀ ਕੈਬਨਿਟ ਵਿਚ ਖੇਤੀ ਆਰਡੀਨੈਂਸ ਪਾਸ ਹੋਏ ਤਾਂ ਉਸ ਨੇ ਕਿਸਾਨਾਂ ਦੇ ਹੱਕ ਵਿਚ ਕੀ ਸਟੈਂਡ ਲਿਆ। ਉਨ੍ਹਾਂ ਕਿਹਾ ਕਿ ਦੂਜੀ ਗੱਲ ਇਹ ਸਪੱਸ਼ਟ ਕਰੇ ਕਿ ਜਦੋਂ ਕੈਬਨਿਟ ਵਲੋਂ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਸੰਸਦ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦਿਤੀ ਤਾਂ ਉਸ ਨੇ ਕੀ ਸਟੈਂਡ ਲਿਆ। ਕਾਂਗਰਸੀ ਆਗੂ ਨੇ ਹਰਸਿਮਰਤ ਨੂੰ ਤੀਜਾ ਸਵਾਲ ਪੁੱਛਿਆ ਕਿ ਸੰਸਦ ਵਿਚ ਬਿਲ ਪੇਸ਼ ਕਰਨ ਵੇਲੇ ਉਹ ਗ਼ੈਰ ਹਾਜ਼ਰ ਕਿਉਂ ਰਹੀ। ਉਨ੍ਹਾਂ ਕਿਹਾ ਕਿ ਹਰਸਿਮਰਤ ਇਹ ਵੀ ਸਪੱਸ਼ਟ ਕਰੇ ਕਿ ਅਸਤੀਫ਼ਾ ਉਸ ਨੇ ਅਪਣੀ ਮਰਜ਼ੀ ਨਾਲ ਦਿਤਾ ਜਾਂ ਕਿਸੇ ਦਬਾਅ ਹੇਠ ਕਿਉਂਕਿ ਅਸਤੀਫ਼ਾ ਦੇਣ ਵੇਲੇ ਵੀ ਉਹ ਸੰਸਦ ਵਿਚੋਂ ਗ਼ੈਰ ਹਾਜ਼ਰ ਰਹੀ। ਸ. ਰੰਧਾਵਾ ਨੇ ਪੰਜਵਾਂ ਸਵਾਲ ਪੁੱਛਦਿਆਂ ਕਿਹਾ ਕਿ ਹਰਸਿਮਰਤ ਦਸੇ ਕੀ ਇਹ ਕਾਨੂੰਨ ਕਿਸਾਨ ਵਿਰੋਧੀ ਹੈ ਜਾਂ ਨਹੀਂ। ਸ ਰੰਧਾਵਾ ਨੇ ਕਿਹਾ ਕਿ ਜੇਕਰ ਕਿਸੇ ਵੀ ਸਵਾਲ ਦੇ ਜਵਾਬ ਵਿਚ ਹਰਸਿਮਰਤ ਕੌਰ ਬਾਦਲ ਕੋਲ ਕਿਸਾਨਾਂ ਦੇ ਹੱਕ ਵਿਚ ਸਟੈਂਡ ਲੈਣ ਬਾਰੇ ਕੋਈ ਸਬੂਤ ਜਾਂ ਦਸਤਾਵੇਜ ਹੈ ਤਾਂ ਉਹ ਪੀਟੀਸੀ ਸਮੇਤ ਕਿਸੇ ਵੀ ਚੈਨਲ ਉਤੇ ਕਾਂਗਰਸੀ ਵਰਕਰ ਨਾਲ ਬਹਿਸ ਵਿਚ ਬੈਠਣ ਦੀ ਖੁਲ੍ਹੀ ਚੁਣੌਤੀ ਸਵਿਕਾਰ ਕਰੇ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement