ਲੁਟੇਰਿਆਂ ਨੇ ਕੀਤੀ ਦਿਨ ਦਿਹਾੜੇ ਲੁੱਟ, ਚੋਰੀ ਕੀਤੇ 15 ਲੱਖ 30 ਹਜ਼ਾਰ ਰੁਪਏ
Published : Sep 22, 2020, 6:38 pm IST
Updated : Sep 22, 2020, 6:38 pm IST
SHARE ARTICLE
Robbery
Robbery

ਡੀਐਸਪੀ ਪਾਲ ਸਿੰਘ ਨੇ ਕਿਹਾ ਕਿ ਲੁਟੇਰਿਆਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

ਖਰੜ - ਦਿਨ ਦਿਹਾੜੇ ਲੁੱਟਾਂ ਖੋਹਾਂ ਹੋਣ ਦੇ ਮਾਮਲੇ ਆਮ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਤੇ ਹੁਣ ਅੱਜ ਸਵੇਰੇ ਦਿਨ-ਦਿਹਾੜੇ ਇਥੋਂ ਦੇ ਗੁਰਦੁਆਰਾ ਅਕਾਲੀ ਦਫ਼ਤਰ ਰੋਡ ਉੱਤੇ ਦੋ ਮੋਟਰਸਾਇਕਲਾਂ ’ਤੇ ਸਵਾਰ 4 ਲੁਟੇਰਿਆਂ ਨੇ ਸ਼ਰਾਬ ਦੇ ਠੇਕੇਦਾਰ ਦੇ ਮੈਨੇਜਰ ਤੋਂ 15 ਲੱਖ 30 ਹਜ਼ਾਰ ਰੁਪਏ ਲੁੱਟ ਲਏ। ਸ਼ਰਾਬ ਦੇ ਠੇਕੇਦਾਰਾਂ ਨੇ ਵਾਰਦਾਤ ਵਾਲੀ ਜਗ੍ਹਾ ਦੇ ਨਜ਼ਦੀਕ ਹੀ ਮਕਾਨ ਕਿਰਾਏ ’ਤੇ ਲਿਆ ਹੋਇਆ ਹੈ, ਜਿਸ ਵਿਚ ਠੇਕੇਦਾਰਾਂ ਦੇ ਮੁਲਾਜ਼ਮ ਰਹਿੰਦੇ ਹਨ।

ਅੱਜ ਸਵੇਰੇ ਠੇਕੇਦਾਰਾਂ ਦਾ ਮੈਨੇਜਰ-ਕਮ-ਕੈਸ਼ੀਅਰ ਰਾਜੇਸ਼ ਕੁਮਾਰ ਸਕੂਟੀ ’ਤੇ ਕੈਸ਼ ਲੈ ਕੇ ਬੱਸ ਸਟੈਂਡ ਵੱਲ ਜਾ ਰਿਹਾ ਸੀ, ਜਿਥੇ ਕਿ ਉਨ੍ਹਾਂ ਦਾ ਦਫ਼ਤਰ ਹੈ। ਇਸੇ ਦੌਰਾਨ ਬੁਲੇਟ ਮੋਟਰਸਾਈਕਲ ’ਤੇ ਸਵਾਰ 2 ਲੁਟੇਰਿਆਂ ਨੇ ਉਸ ਦੇ ਡੰਡਾ ਮਾਰ ਕੇ ਬੈਗ ਖੋਹ ਲਿਆ।

Punjab Police Punjab Police

2 ਹੋਰ ਲੁਟੇਰੇ ਮੋਟਰਸਾਈਕਲ ’ਤੇ ਅੱਗੇ ਖੜ੍ਹੇ ਸਨ। ਉਨ੍ਹਾਂ ਨੇ ਮੈਨੇਜਰ ਨੂੰ ਉਥੇ ਹੀ ਜ਼ਖ਼ਮੀ ਕਰ ਦਿੱਤਾ ਅਤੇ ਆਪ ਰਕਮ ਲੈ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਆਪਣੇ ਮੂੰਹ ਢਕੇ ਹੋਏ ਸਨ ਅਤੇ ਉਨ੍ਹਾਂ ਵੱਲੋਂ ਮੋਟਰ ਸਾਇਕਲ ਦੀਆਂ ਨੰਬਰ ਪਲੈਟਾਂ ਵੀ ਲੁਕੋਈਆ ਹੋਈਆ ਸਨ। ਦੱਸ ਦਈਏ ਕਿ ਖਰੜ ਦੇ ਡੀਐਸਪੀ ਪਾਲ ਸਿੰਘ ਨੇ ਕਿਹਾ ਕਿ ਲੁਟੇਰਿਆਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement