ਬਠਿੰਡਾ 'ਚ ਬਣਨ ਜਾ ਰਹੇ ਵੱਡੇ ਫਾਰਮਾ ਪਾਰਕ ਸਬੰਧੀ ਸਨਅਤਕਾਰਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ
Published : Sep 22, 2020, 4:46 pm IST
Updated : Sep 22, 2020, 4:46 pm IST
SHARE ARTICLE
Captain Amarinder Singh
Captain Amarinder Singh

ਵਿਨੀ ਮਹਾਜਨ ਨੇ ਸਰਕਾਰ ਅਤੇ ਉਦਯੋਗਾਂ ਦੇ ਡੂੰਘੇ ਸਬੰਧਾਂ ‘ਤੇ ਪਾਇਆ ਚਾਨਣਾ

ਚੰਡੀਗੜ, 22 ਸਤੰਬਰ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਟੀਮ ਨੇ  ਬਠਿੰਡਾ ਵਿਖੇ ਬਣਾਏ ਜਾ ਰਹੇ ਵੱਡੇ ਫਾਰਮਾ ਪਾਰਕ ਲਈ ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ। ਇਸ ਮੌਕੇ ਕੀਤੇ ਗਏ ਸਲਾਹ-ਮਸ਼ਵਰੇ ਦੌਰਾਨ ਉਦਯੋਗਿਕ ਖੇਤਰ ਦੇ ਵੱਡੇ ਨਿਵੇਸ਼ਕਾਰਾਂ ਅਤੇ ਅਕਾਦਮਿਕ ਆਗੂਆਂ ਨਾਲ ਰਣਨੀਤਕ ਵਿਚਾਰ ਵਟਾਂਦਰੇ ਦੌਰਾਨ ਭਰਵਾਂ ਹੁੰਗਾਰਾ ਮਿਲਿਆ ਹੈ।

Manpreet Badal Manpreet Badal

ਵੈਬਿਨਾਰ ਵਿਚ ਭਾਰਤ ਭਰ (ਪੰਜਾਬ ਸਮੇਤ) ਅਤੇ ਯੂ.ਐਸ.ਏ ਦੇ 50 ਤੋਂ ਵੱਧ ਉੱਘੇ ਫਾਰਮਾ ਉਦਯੋਗਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ । ਇਨਾਂ ਵਿਚ ਡਾ: ਰੈਡੀਜ਼, ਡਿਵਿਸ ਲੈਬਜ਼, ਆਈ.ਓ.ਐਲ ਕੈਮੀਕਲ, ਸਨ ਫਾਰਮਾ, ਨੈਕਟਰ ਲਾਈਫਸਾਇੰਸਸ, ਅਨੁਪਮ ਰਸਾਇਣ, ਸੀਕਿਉਐਂਟ ਸਾਇੰਟੀਫਿਕ, ਏਐਮਆਈ ਲਾਈਫਸਾਇੰਸਸ, ਸੌਰਵ ਕੈਮੀਕਲਜ਼ ਆਦਿ ਸ਼ਾਮਲ ਹੋਏ। ਇਸ ਸੈਸ਼ਨ ਵਿਚ ਯੂ ਐਨ.ਆਈ .ਡੀ. ਓ, ਐਨ.ਸੀ.ਐਲ, ਸੀ.ਐਸ.ਆਈ.ਆਰ, ਫਾਰਮਾ ਐਕਸਿਲ ਵਰਗੇ ਹੋਰ ਸਾਂਝੇਦਾਰ ਵੀ ਸ਼ਾਮਲ ਹੋਏ। 

Bulk Drug ParksBulk Drug Parks

ਸੈਸ਼ਨ ਦੀ ਸ਼ੁਰੂਆਤ ਭਾਰਤ ਸਰਕਾਰ ਦੇ ਫਾਰਮਾਸੂਟੀਕਲ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਨਵਦੀਪ ਰਿਨਵਾ ਵਲੋਂ ਭਾਰਤ ਸਰਕਾਰ ਦੀ “ਥੋਕ ਡਰੱਗ ਪਾਰਕਾਂ” ਨੂੰ ਉਤਸ਼ਾਹਿਤ ਕਰਨ ਸਬੰਧੀ ਚਲਾਈ ਸਕੀਮ ਬਾਰੇ ਜਾਣਕਾਰੀ ਨਾਲ ਕੀਤੀ ਗਈ। ਇਸ ਉੱਚ ਪੱਧਰੀ ਗੱਲਬਾਤ ਵਿੱਚ ਇਨਵੈਸਟ ਪੰਜਾਬ ਅਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।

Punjab Government Punjab Government

ਵਿਸ਼ੇਸ਼ ਕਰਕੇ ਫਾਰਮਾ ਇਕਾਈਆਂ ਲਈ ਪੰਜਾਬ ਨੂੰ ਇੱਕ ਤਰਜੀਹੀ ਨਿਵੇਸ਼ ਸਥਾਨ ਵਜੋਂ ਦਰਸਾਉਣ ਹਿੱਤ ਪੰਜਾਬ ਵਿੱਚ ਨਿੇਵਸ਼ ਦੇ ਫਾਇਦਿਆਂ ਬਾਰੇ ਇੱਕ ਸੰਖੇਪ ਝਾਤ ਪਾਉਣ ਤੋਂ ਇਲਾਵਾ ਬਠਿੰਡਾ ਵਿਖੇ ਲਗਭਗ 1300 ਏਕੜ ਰਕਬੇ ਵਿੱਚ ਬਣਨ ਜਾ ਰਹੇ  ‘ਥੋਕ ਡਰੱਗਜ਼ ਪਾਰਕ’ ਸਬੰਧੀ  ਉਦਯੋਗਪਤੀਆਂ ਨੂੰ ਜਾਣਕਾਰੀ ਦੇਣ ’ਤੇ ਮੁੱਖ ਜ਼ੋਰ ਦਿੱਤਾ ਗਿਆ।

Captain Amarinder SinghCaptain Amarinder Singh

ਇਸ ਮੀਟਿੰਗ ਨੇ ਪੰਜਾਬ ਵਿੱਚ ਫਾਰਮਾ ਇਕਾਈਆਂ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਸੂਬਾ ਸਰਕਾਰ ਦੇ ਵੱਡੇ ਡਰੱਗਜ਼ ਪਾਰਕ ਸਬੰਧੀ ਪ੍ਰਸਤਾਵ ‘ਤੇ ਉਦਯੋਗਿਕ ਫੀਡਬੈਕ ਲੈਣ ਲਈ ਇਕ ਮੰਚ ਦਾ ਕੰਮ ਕੀਤਾ। ਸੂਬੇ ਦੇ ਨਿਵੇਸ਼ਕਾਂ ਲਈ ਢੁਕਵਾਂ ਮਾਹੌਲ ਸਿਰਜਣ ਲਈ ਕੀਤੇ ਅਗਾਂਹਵਧੂ ਸੁਧਾਰਾਂ ਅਤੇ ਪਹਿਲਕਦਮੀਆਂ ਲਈ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨਾਂ ਫਾਰਮਾ ਪਾਰਕ ਬਣਾਉਣ ਲਈ ਉਸਾਰੂ ਰਵੱਈਆ ਅਤੇ ਨਵੀਨਤਮ ਪਹੁੰਚ ਅਪਣਾਉਣ ਲਈ ਵੀ ਸੂਬਾ ਸਰਕਾਰ ਦੀ ਪ੍ਰਸੰਸ਼ਾ ਕੀਤੀ ।

Vini MahajanVini Mahajan

ਇਸੇ ਦੌਰਾਨ ਸੂਬੇ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਅਤੇ ਉਦਯੋਗਾਂ ਦੇ ਡੂੰਘੇ ਸਬੰਧਾਂ ‘ਤੇ ਚਾਨਣਾ ਪਾਇਆ। ਉਨਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਦਯੋਗਪਤੀ ਸਕਾਰਤਮਕ ਸਹਿਯੋਗ ਕਰ ਰਹੇ ਹਨ। ਵਿੱਤ ਮੰਤਰੀ ਨੇ ਵਾਜਬ ਕੀਮਤਾਂ ‘ਤੇ ਬੁਨਿਆਦੀ ਢਾਂਚੇ ਅਤੇ ਉਦਯੋਗਾਂ ਨੂੰ ਪੂਰਨ ਸਹੂਲਤਾਂ ਦੇਣ ਦਾ ਵਿਸ਼ਵਾਸ ਜਤਾਇਆ। 

Punjab Government Sri Mukatsar Sahib Punjab Government 

ਪੰਜਾਬ ਵਿਚ ਉੱਭਰ ਰਹੇ ਫਾਰਮਾ ਸੈਕਟਰ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ਪੰਜਾਬ ਸਰਕਾਰ ਦੇ ਠੋਸ ਇਰਾਦਿਆਂ ਸਬੰਧੀ ਮੀਟਿੰਗ ਵਿਚ ਸ਼ਾਮਲ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਅਤੇ ਹੋਰ ਸੰਗਠਨਾਂ ਦੇ ਆਗੂਆਂ ਨੂੰ ਹਰ ਸੰਭਵ ਸਹਿਯੋਗ ਦੀ ਪੇਸ਼ਕਸ਼ ਕੀਤੀ।ਇਸ ਮੀਟਿੰਗ ਦੌਰਾਨ ਪੰਜਾਬ ਅਤੇ ਫਾਰਮਾ ਉਦਯੋਗ ਦੇ ਆਗੂਆਂ ਦਰਮਿਆਨ ਇੱਕ ਵਿਲੱਖਣ ਭਾਈਵਾਲੀ ਬਣੀ ਜਿਸ ਨਾਲ ਪੰਜਾਬ  ਸੂਬਾ ਭਾਰਤ ਵਿਚ ਫਾਰਮਾ ਉਦਯੋਗ ਲਈ ਸਭ ਤੋਂ ਬਿਹਤਰ ਥਾਂ ਵਜੋਂ ਉੱਭਰ ਕੇ ਸਾਹਮਣੇ ਆਵੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement