
ਖੇਤੀ ਸੈਕਟਰ 'ਤੇ ਕਾਰਪੋਰੇਟ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ : ਬ੍ਰਹਮਪੁਰਾ
ਅੰਮ੍ਰਿਤਸਰ 22 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਖੇਤੀ ਆਰਡੀਨੈਂਸ ਵਿਰੁਧ ਸਮੂਹ ਕਿਸਾਨ ਜਥੇਬੰਦੀਆਂ ਵਲੋਂ 25 ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕਿਸਾਨਾਂ ਦੇ ਨਾਲ ਖੜਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਜਾਰੀ ਪ੍ਰੈਸ ਬਿਆਨ 'ਚ ਕੀਤਾ।
ਉਨ੍ਹਾਂ ਕਿਹਾ ਕਿ ਜੇਕਰ ਖੇਤੀ ਆਰਡੀਨੈਂਸ ਪੰਜਾਬ 'ਚ ਲਾਗੂ ਹੋ ਗਏ ਤਾਂ ਇਹ ਸੂਬੇ ਨੂੰ ਤਬਾਹ ਕਰ ਦੇਣਗੇ। ਖੇਤੀ ਸੈਕਟਰ ਤੇ ਕਾਰਪੋਰੇਟ ਦਾ ਕਬਜ਼ਾ ਨਹੀਂ ਹੋਣ ਦੇਣ ਦੇਵਾਂਗੇ। ਬਿਜਲੀ ਸੈਕਟਰ ਦਾ ਨਿਜੀਕਰਨ ਕਿਸਾਨਾਂ, ਮਜ਼ਦੂਰਾਂ, ਆਮ ਜਨਤਾ ਦਾ ਆਰਥਕ ਪੱਖੋਂ ਉਜਾੜਾ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨਿਜੀਕਰਨ ਤੇਜ਼ ਕਰ ਰਹੀ ਹੈ। ਪੰਜਾਬ ਵਿਚ 85 ਫ਼ੀ ਸਦੀ ਪਰਵਾਰ ਸਿਰਫ ਖੇਤੀ ਰੁਜ਼ਗਾਰ ਦੇ ਕਿੱਤੇ ਨਾਲ ਜੁੜੇ ਹੋਏ ਹਨ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸਾਂ ਦਾ ਲਾਭ ਕਿਸਾਨਾਂ ਨੂੰ ਘੱਟ ਤੇ ਪ੍ਰਾਈਵੇਟ ਖੇਤਰਾਂ ਨੂੰ ਜ਼ਿਆਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਤਹਾਸ ਗਵਾਹ ਹੈ ਕਿ ਕਦੇ ਮੰਡੀਆਂ ਵੀ ਖ਼ਤਮ ਹੋਈਆਂ ਹਨ। ਕਿਸਾਨ ਤੇ ਆੜ੍ਹਤੀਏ ਦੀ ਸਾਂਝ ਬਹੁਤ ਪੁਰਾਣੀ ਹੈ।