ਮੋਦੀ ਦੇ ਇਸ਼ਾਰੇ ’ਤੇ ਅਕਾਲੀ ਦਲ ਬਾਦਲ ਚਲਾ ਰਿਹਾ ਕਿਸਾਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ: ਮੀਤ ਹੇਅਰ
Published : Sep 22, 2021, 5:58 pm IST
Updated : Sep 22, 2021, 5:58 pm IST
SHARE ARTICLE
Meet Hayer
Meet Hayer

ਕਿਹਾ, ਮੋਦੀ ਸਰਕਾਰ ਦੇ ਖ਼ਿਲਾਫ਼ ਵੱਡੇ ਬਾਦਲ ਦੀ ਚੁੱਪੀ ਮਿਲੀਭੁਗਤ ਦਾ ਸਬੂਤ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਅਕਾਲੀ ਦਲ ਬਾਦਲ ਵੱਲੋਂ  ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਸ਼ਖਤ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਖ਼ਿਲਾਫ਼ ਸੋਚੀ- ਸਮਝੀ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਿਸਾਨਾਂ ਨਾਲ ਲੜਨ ਦੀ ਥਾਂ ਕਿਸਾਨਾਂ ਤੇ ਪੰਜਾਬਵਾਸੀਆਂ ਦੇ ਸਵਾਲਾਂ ਦੇ ਦਲੀਲ ਨਾਲ ਜਵਾਬ ਦੇਣੇ ਚਾਹੀਦੇ ਹਨ। 

 

Meet Hayer Meet Hayer

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਮੀਤ ਹੇਅਰ ਨੇ ਕਿਹਾ, ‘‘ਬਾਦਲਾਂ ਨੇ ਸਿੱਧ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ ਉਨ੍ਹਾਂ ਦਾ ਨਹੁੰ ਮਾਸ ਦਾ ਰਿਸਤਾ ਅੱਜ ਵੀ ਕਾਇਮ ਹੈ। ਇਹੀ ਕਾਰਨ ਹੈ ਕਿ ਕੇਂਦਰੀ ਮੰਤਰੀ ਦੇ ਰੂਪ ਵਿੱਚ ਹਰਸਿਮਰਤ ਕੌਰ ਬਾਦਲ ਨੇ ਆਡੀਨੈਂਸਾਂ ’ਤੇ ਦਸਤਖ਼ਤ ਕੀਤੇ ਅਤੇ ਬਾਅਦ ਵਿੱਚ ਬਾਦਲਾਂ ਨੇ ਤਿੰਨ ਮਹੀਨੇ ਤੱਕ ਕਾਲੇ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਸਮਰਥਨ ਅਤੇ ਪ੍ਰਚਾਰ ਕੀਤਾ। ਐਨਾ ਹੀ ਨਹੀਂ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਵੀਡੀਓ ਜਾਰੀ ਕਰਕੇ ਇਨਾਂ ਕਾਲੇ ਕਾਨੂੰਨਾਂ ਨੂੰ ਸਹੀ ਦੱਸਦਿਆਂ ਕਿਸਾਨਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਿੱਚ ਕੋਈ ਕਸਰ ਨਹੀਂ ਛੱਡੀ, ਪਰ ਜਦੋਂ ਭਾਜਪਾ ਆਗੂਆਂ ਦੀ ਤਰ੍ਹਾਂ ਕਿਸਾਨਾਂ ਨੇ ਅਕਾਲੀ ਆਗੂਆਂ ਦਾ ਵਿਰੋਧ ਕੀਤਾ ਅਤੇ ਪਿੰਡਾਂ ਵਿੱਚ ਵੜਨਾ ਬੰਦ ਕੀਤਾ ਤਾਂ ਹਰਸਿਮਰਤ ਕੌਰ ਬਾਦਲ ਨੇ ਇੱਕ ਸਾਜਿਸ਼ ਦੇ ਤਹਿਤ ਮੰਤਰੀ ਮੰਡਲ ਤੋਂ ਅਸਤੀਫ਼ਾ ਦਿਤਾ।’’ 

 

Meet HayerMeet Hayer

 

ਮੀਤ ਹੇਅਰ ਨੇ ਕਿਹਾ ਕਿ ਬੀਬਾ ਬਾਦਲ ਦਾ ਅਸਤੀਫ਼ਾ ਕੇਵਲ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਦਿੱਤਾ ਗਿਆ ਸੀ, ਅਸਲ ਵਿੱਚ ਬਾਦਲ ਪਰਿਵਾਰ ਅੱਜ ਵੀ ਭਾਜਪਾ ਦੇ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦਾ ਦਿਲ ਅੱਜ ਵੀ ਭਾਜਪਾ ਲਈ ਧੜਕਦਾ ਹੈ ਅਤੇ ਬਾਦਲਾਂ ਦੀ ਭਾਜਪਾ ਦੇ ਨਾਲ ਅੰਦਰ ਖਾਤੇ ਮਿਲੀਭੁਗਤ ਹੁਣ ਜੱਗ ਜਾਹਿਰ ਹੋ ਚੁੱਕੀ ਹੈ। 

 

SAD President Sukhbir BadalSukhbir Badal

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਵੱਡੇ ਬਾਦਲ ਦੀ ਕਾਲੇ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਬਾਰੇ ਖ਼ਾਮੋਸ਼ੀ ਨੇ ਸਿੱਧ ਕਰ ਦਿੱਤਾ ਹੈ ਕਿ ਅਕਾਲੀ- ਭਾਜਪਾ ਗਠਜੋੜ ਅਸਿੱਧੇ ਤੌਰ ’ਤੇ ਅੱਜ ਵੀ ਜਾਰੀ ਹੈ ਅਤੇ ਚੋਣਾ ਤੋਂ ਬਾਅਦ ਅਕਾਲੀ ਦਲ ਫਿਰ ਤੋਂ ਭਾਜਪਾ ਨਾਲ ਹੱਥ ਮਿਲਾ ਲਵੇਗਾ। ਇਹ ਗੱਲ ਪੰਜਾਬ ਦੇ ਕਿਸਾਨ ਅਤੇ ਜਾਗਰੂਕ ਲੋਕ ਵੀ ਸਮਝਣ ਅਤੇ ਬੋਲਣ ਲੱਗੇ ਹਨ। ਆਪ ਆਗੂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਵਾਲੀ ਨੀਤੀ ਛੱਡਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਕੋਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ।

PM modiPM modi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement