
ਕੋਰੋਨਾ ਦੇ ਮਾਮਲਿਆਂ 'ਚ ਆਈ ਵੱਡੀ ਗਿਰਾਵਟ, ਇਕ ਦਿਨ ਵਿਚ ਆਏ 26,115 ਨਵੇਂ ਮਾਮਲੇ
ਨਵੀਂ ਦਿੱਲੀ, 21 ਸਤੰਬਰ : ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਹੁਣ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ | ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 26,115 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ | ਅੰਕੜਿਆਂ ਮੁਤਾਬਕ ਇਸ ਸਮੇਂ ਦੌਰਾਨ 252 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਤਕਾਂ ਦਾ ਅੰਕੜਾ ਵੱਧ ਕੇ 4,45,385 ਹੋ ਗਿਆ ਹੈ | ਇਸ ਤੋਂ ਪਹਿਲਾਂ ਐਤਵਾਰ ਨੂੰ 30,773 ਅਤੇ ਸੋਮਵਾਰ ਨੂੰ 29,961 ਮਾਮਲੇ ਦਰਜ ਕੀਤੇ ਗਏ |
ਦੇਸ਼ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 3,35,04,534 ਹੋ ਗਿਆ ਹੈ | ਪਿਛਲੇ 24 ਘੰਟਿਆਂ ਦੌਰਾਨ 34,469 ਮਰੀਜ਼ ਸਿਹਤਯਾਬ ਹੋਣ ਮਗਰੋਂ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 3,27,49,574 ਹੋ ਗਈ ਹੈ | ਉੱਥੇ ਹੀ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵਧਣ ਨਾਲ ਰਿਕਵਰੀ ਦਰ ਵਿਚ ਵਾਧਾ ਜਾਰੀ ਹੈ | ਸਰਗਰਮ ਮਾਮਲੇ 8606 ਘੱਟ ਕੇ 3,09,575 ਰਹਿ ਗਏ ਹਨ | (ਏਜੰਸੀ)