
ਦਿਨੇਸ਼ ਬੱਸੀ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਸੀ। ਉਹਨਾਂ ਦੀ ਥਾਂ ਹੁਣ ਨਵਜੋਤ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੀ ਕਮਾਨ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਲਗਾਤਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਧਿਕਾਰੀਆਂ ਨੂੰ ਝਟਕਾ ਦੇ ਰਹੇ ਹਨ। ਇਸੇ ਦੇ ਚਲਦਿਆਂ ਹੁਣ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
CM Charanjit Singh Channi
ਹੋਰ ਪੜ੍ਹੋ: PM ਮੋਦੀ ਨੇ ਜਸਟਿਨ ਟਰੂਡੋ ਨੂੰ ਦਿੱਤੀ ਵਧਾਈ, ਕਿਹਾ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ
ਦਿਨੇਸ਼ ਬੱਸੀ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ (Captain Amarinder Singh ) ਵਲੋਂ ਕੀਤੀ ਗਈ ਸੀ। ਦਿਨੇਸ਼ ਬੱਸੀ ਦੀ ਥਾਂ ਹੁਣ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਕਰੀਬੀ ਦਮਨਦੀਪ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
Captain Amarinder Singh and Navjot Sidhu
ਹੋਰ ਪੜ੍ਹੋ: PRTC ਨੂੰ ਨੋਟੀਫਿਕੇਸ਼ਨ ਜਾਰੀ, ਬੱਸਾਂ ਤੋਂ ਸਾਬਕਾ CM ਦੇ ਪੋਸਟਰ ਹਟਾਉਣ ਲਈ ਕਿਹਾ
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ। ਇਹਨਾਂ ਤੋਂ ਇਲਾਵਾ ਪੰਜਾਬ ਵਿਚ 9 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।