ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫ਼ੈਸਲਾ : ਬੀਬੀ ਜਗੀਰ ਕੌਰ
Published : Sep 22, 2021, 12:25 am IST
Updated : Sep 22, 2021, 12:25 am IST
SHARE ARTICLE
image
image

ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫ਼ੈਸਲਾ : ਬੀਬੀ ਜਗੀਰ ਕੌਰ

ਅੰਮ੍ਰਿਤਸਰ, 21 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ ਕੇ ਦੇਰੀ ਕਰ ਰਹੀ ਹੈ, ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਫ਼ੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਲਦ ਫ਼ੈਸਲੇ ਲਈ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ। 
ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੂੰ ਮਿਲਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਪਹੁੰਚੇ ਸਨ, ਜਿਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਾਮਲੇ ਦੇ ਨਿਪਟਾਰੇ ਲਈ ਕੇਂਦਰ ਤਕ ਪਹੁੰਚ ਕਰਨ ਲਈ ਕਿਹਾ। 
ਬੀਬੀ ਜਗੀਰ ਕੌਰ ਨੇ ਬੀਬੀ ਕਮਲਦੀਪ ਕੌਰ ਨੂੰ ਭਰੋਸਾ ਦਿਤਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਭਾਈ ਰਾਜੋਆਣਾ ਦੇ ਕੇਸ ਨੂੰ ਲੈ ਕੇ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਗ੍ਰਹਿ ਮੰਤਰਾਲੇ ਨੂੰ ਮੁੜ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਟਾਲ-ਮਟੋਲ ਵਾਲੀ ਨੀਤੀ ਅਪਣਾ ਰਹੀ ਹੈ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਪਾਈ ਗਈ ਅਪੀਲ ‘’ਤੇ ਸਰਕਾਰ ਨੂੰ ਸਪੱਸ਼ਟ ਹਦਾਇਤ ਕੀਤੀ ਜਾ ਚੁੱਕੀ ਜਾ ਚੁੱਕੀ ਹੈ। 
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਜਿਨ੍ਹਾਂ 8 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਉਸ ਵਿਚ ਭਾਈ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ। ਭਾਰਤ ਸਰਕਾਰ ਵਲੋਂ ਇਸ ਫ਼ੈਸਲੇ ਤਹਿਤ ਭਾਈ ਰਾਜੋਆਣਾ ਦੀ ਸਜ਼ਾ ਬਦਲ ਕੇ ਉਮਰ ਕੈਦ ਵਿਚ ਕੀਤੀ ਜਾਣੀ ਸੀ, ਪਰ ਦੁੱਖ ਦੀ ਗੱਲ ਕਿ ਇਸ ਮਾਮਲੇ ਵਿਚ ਸਰਕਾਰ ਨੇ ਆਪਣੇ ਹੀ ਫੈਸਲੇ ਨੂੰ ਲਾਗੂ ਨਾ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਇਸ ਨੂੰ ਲੈ ਕੇ ਸੁਪਰੀਮ ਕੋਰਟ ਵਿਚ 7 ਸਤੰਬਰ 2020 ਨੂੰ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ 4 ਦਸੰਬਰ 2020 ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਕਰਨ ਲਈ ਹੁਕਮ ਜਾਰੀ ਕੀਤਾ ਸੀ। ਸਰਕਾਰ ਦੀ ਟਾਲ-ਮਟੋਲ ਮਗਰੋਂ 25 ਜਨਵਰੀ 2021 ਨੂੰ ਸੁਪਰੀਪ ਕੋਰਟ ਨੇ ਦੋ ਹਫ਼ਤੇ ਵਿਚ ਫ਼ੈਸਲਾ ਕਰਨ ਦੇ ਸਖ਼ਤ ਆਦੇਸ਼ ਕੀਤੇ, ਜਦਕਿ ਸਰਕਾਰ ਨੇ ਸੁਪਰੀਮ ਕੋਰਟ ਪਾਸੋਂ 12 ਫ਼ਰਵਰੀ 2021 ਨੂੰ ਫੈਸਲੇ ਸਬੰਧੀ 6 ਹਫ਼ਤਿਆਂ ਦਾ ਹੋਰ ਸਮਾਂ ਮੰਗਿਆ। ਸਰਕਾਰ ਵਲੋਂ ਆਪ ਮੰਗੇ ਗਏ ਸਮੇਂ ਵਿਚ ਵੀ ਉਸ ਨੇ ਕੋਈ ਫੈਸਲਾ ਨਹੀਂ ਲਿਆ ਹੈ। 
ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਭੁਗਤਦਿਆਂ 26 ਸਾਲ ਦਾ ਸਮਾਂ ਬੀਤ ਚੁੱਕਾ ਹੈ, ਜੋ ਦੋ ਵਾਰ ਉਮਰ ਕੈਦ ਦੇ ਬਰਾਬਰ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿਚ ਜਲਦ ਫ਼ੈਸਲਾ ਕਰੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਹੋਰ ਮੌਜੂਦ ਸਨ।
 

SHARE ARTICLE

ਏਜੰਸੀ

Advertisement

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM

ਕਿਹੜੀ ਪਾਰਟੀ ਦੇ ਹੱਕ ’ਚ ਫਤਵਾ ਦੇਣ ਜਾ ਰਹੇ ਪੰਜਾਬ ਦੇ ਲੋਕ? ਪਹਿਲਾਂ ਵਾਲਿਆਂ ਨੇ ਕੀ ਕੁਝ ਕੀਤਾ ਤੇ ਨਵਿਆਂ ਤੋਂ

15 May 2024 1:20 PM

Chandigarh Election Update: ਨੌਜਵਾਨਾਂ ਦੀਆਂ ਚੋਣਾਂ 'ਚ ਕਲੋਲਾਂ, ਪਰ ਦੁੱਖ ਦੀ ਗੱਲ ਮੁੱਦੇ ਹੀ ਨਹੀਂ ਪਤਾ !

15 May 2024 12:57 PM

TOP NEWS TODAY LIVE ਬਰਨਾਲਾ ’ਚ ਕਿਸਾਨਾਂ ਦੀ ਤਕਰਾਰ, ਪੰਜਾਬ ’ਚ ਜ਼ੋਰਾਂ ’ਤੇ ਚੋਣ ਪ੍ਰਚਾਰ, ਵੇਖੋ ਅੱਜ ਦੀਆਂ ਮੁੱਖ...

15 May 2024 12:47 PM

NEWS BULLETIN | ਪਾਤਰ ਸਾਬ੍ਹ ਲਈ CM ਮਾਨ ਦੀ ਭਿੱਜੀ ਅੱਖ, ਆ ਗਿਆ CBSE 12ਵੀਂ ਦਾ ਰਿਜ਼ਲਟ

15 May 2024 12:04 PM
Advertisement