
ਸੂਚਨਾ ਤੇ ਲੋਕ ਸੰਪਰਕ ਵਿਭਾਗ (Department of Information and Public Relations) ਵਲੋਂ ਇਕ ਆਦੇਸ਼ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਸੂਚਨਾ ਤੇ ਲੋਕ ਸੰਪਰਕ ਵਿਭਾਗ (Department of Information and Public Relations) ਵਲੋਂ ਇਕ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਸੂਚਨਾ ਵਿਚ ਪੀਆਰਟੀਸੀ (PRTC) ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Notification issued by PRTC
ਹੋਰ ਪੜ੍ਹੋ: ਨਵ ਨਿਯੁਕਤ ਮੁੱਖ ਮੰਤਰੀ ਨੂੰ ਦਲਿਤ ਕਹਿਣਾ ਸੰਵਿਧਾਨ ਦੀ ਉਲੰਘਣਾ, ਪੰਜਾਬ SC ਕਮਿਸ਼ਨ ਨੇ ਲਿਆ ਨੋਟਿਸ
ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਲਈ ਅਪੀਲ ਕੀਤੀ ਜਾਂਦੀ ਹੈ ਕੀ ਪੀਆਰਟੀਸੀ ਦੀਆਂ ਬੱਸਾਂ ’ਤੇ ਚੱਲ ਰਿਹਾ ਕੈਪਟਨ ਅਮਰਿੰਦਰ ਸਿੰਘ ਦੇ ਚਿਹਰੇ ਵਾਲਾ ਪ੍ਰਚਾਰ ਤੁਰੰਤ ਹਟਾ ਦਿੱਤਾ ਜਾਵੇ।