
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੇ ਕਾਫਲੇ ਸਮੇਤ ਅੱਜ ਤੜਕਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ।
ਅੰਮ੍ਰਿਤਸਰ:- ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੇ ਕਾਫਲੇ ਸਮੇਤ ਅੱਜ ਤੜਕਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਉਹਨਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਉਮ ਪ੍ਰਕਾਸ਼ ਸੋਨੀ ਤੋਂ ਇਲਾਵਾ ਕਾਂਗਰਸ ਦੇ ਕਈ ਵਿਧਾਇਕ, ਆਗੂ ਅਤੇ ਵਰਕਰ ਮੌਜੂਦ ਸਨ।
Punjab CM, deputy CMs alongwith Sidhu visit Darbar Sahib
ਇੱਥੇ ਉਹਨਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਵਾਈ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਤੋਂ ਇਲਾਵਾ ਉਹਨਾਂ ਨੇ ਪਾਲਕੀ ਸਾਹਿਬ ਦੀ ਸੇਵਾ ਵਿਚ ਵੀ ਹਿੱਸਾ ਲਿਆ। ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ, ਦੁਰਗਿਆਣਾ ਤੀਰਥ ਅਤੇ ਵਾਲਮੀਕ ਤੀਰਥ ਵਿਖੇ ਨਤਮਸਤਕ ਹੋਏ।
Punjab CM, deputy CMs alongwith Sidhu visit Darbar Sahib
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਧਰਮ ਰਾਜਨੀਤੀ ਤੋਂ ਉੱਪਰ ਹੈ ਅਤੇ ਅੱਜ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਧਰਮ ਦੇ ਅਧਾਰ ’ਤੇ ਰਾਜ ਕਰਦਿਆ, ਹਰ ਇਕ ਧਰਮ ਅਤੇ ਵਰਗ ਦਾ ਸੂਬੇ ਵਿਚ ਸਤਿਕਾਰ ਕੀਤਾ ਜਾਵੇਗਾ।
Punjab CM, deputy CMs alongwith Sidhu visit Darbar Sahib
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਜਲਦ ਬਣਦਾ ਇਨਸਾਫ ਕੀਤਾ ਜਾਵੇਗਾ । ਇਸ ਮੌਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਕਿਰਪਾ ਨਾਲ ਮੁੱਦਿਆਂ ਤੋਂ ਭਟਕਦੀ ਸਿਆਸਤ ਨੂੰ ਸਾਡੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਾਪਸ ਮੁੱਦਿਆਂ ’ਤੇ ਲਿਆਂਦਾ ਹੈ।
Punjab CM, deputy CMs alongwith Sidhu visit Darbar Sahib
ਉਹਨਾਂ ਕਿਹਾ ਕਿ ਇਸ ਨਿਮਾਣੇ ਅਤੇ ਉੱਚੀ ਸੋਚ ਵਾਲੇ ਮੁੱਖ ਮੰਤਰੀ ਨਾਲ ਜੋ ਮੈਂ ਮਹਿਸੂਸ ਕੀਤਾ ਹੈ, ਉਹ ਪਿਛਲੇ 17 ਸਾਲ ਦੀ ਰਾਜਨੀਤੀ ਵਿਚ ਨਹੀਂ ਦੇਖਿਆ। ਮੁੱਖ ਮੰਤਰੀ ਪੰਜਾਬ ਦੀ ਨੁਹਾਰ ਨੂੰ ਬਦਲਣਗੇ ਅਤੇ ਹਰ ਇਕ ਪੰਜਾਬੀ ਨੂੰ ਉਸ ਦਾ ਬਣਦਾ ਹੱਕ ਮਿਲੇਗਾ।