'ਆਪ' ਵਲੋਂ ਕਾਂਗਰਸ 'ਤੇ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਅਪਣੇ ਆਗੂਆਂ ਨੂੰ ਬਚਾਉਣ ਦਾ ਦੋਸ਼
Published : Sep 22, 2022, 1:06 am IST
Updated : Sep 22, 2022, 1:06 am IST
SHARE ARTICLE
IMAGE
IMAGE

'ਆਪ' ਵਲੋਂ ਕਾਂਗਰਸ 'ਤੇ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਅਪਣੇ ਆਗੂਆਂ ਨੂੰ ਬਚਾਉਣ ਦਾ ਦੋਸ਼


ਕਾਂਗਰਸ ਸਰਕਾਰ ਨੇ ਰਾਣਾ ਕੇਪੀ ਸਿੰਘ ਵਿਰੁਧ ਸੀਬੀਆਈ ਦੀ ਸ਼ਿਕਾਇਤ 'ਤੇ ਕਾਰਵਾਈ ਕਿਉਂ ਨਹੀਂ ਕੀਤੀ? : ਮਲਵਿੰਦਰ ਕੰਗ


ਚੰਡੀਗੜ੍ਹ, 21 ਸਤੰਬਰ (ਸੱਤੀ): ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ 'ਤੇ ਅਪਣੇ 'ਲੁਟੇਰੇ ਆਗੂਆਂ' ਨੂੰ  ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸੀਆਂ ਨੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਦਹਾਕਿਆਂ ਤੋਂ ਪੰਜਾਬ ਨੂੰ  ਲੁੱਟਿਆ ਹੈ |
ਇਕ ਪ੍ਰੈਸ ਕਾਨਫ਼ਰੰਸ ਨੂੰ  ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ  ਸਵਾਲ ਕੀਤਾ ਕਿ ਜੇਕਰ ਉਨ੍ਹਾਂ ਦੇ ਆਗੂ ਸਾਫ਼-ਸੁਥਰੇ ਹਨ ਅਤੇ ਉਨ੍ਹਾਂ ਨੇ ਕੁੱਝ ਵੀ ਗ਼ਲਤ ਨਹੀਂ ਕੀਤਾ ਤਾਂ ਉਹ ਜਾਂਚ ਤੋਂ ਕਿਉਂ ਡਰਦੇ ਹਨ? ਕੰਗ ਨੇ ਉਨ੍ਹਾਂ ਨੂੰ  ਸਲਾਹ ਦਿਤੀ ਕਿ ਉਹ ਸਿਰਫ਼ ਸਿਆਸਤ ਦੀ ਖ਼ਾਤਰ ਅਪਣੇ ਆਗੂਆਂ ਦੇ 'ਗੁਨਾਹਾਂ' 'ਤੇ ਪਰਦਾ ਨਾ ਪਾਉਣ ਅਤੇ ਸੱਚ ਨੂੰ  ਸਾਹਮਣੇ ਲਿਆਉਣ ਵਿਚ ਸਹਿਯੋਗ ਦੇਣ | 9 ਜੁਲਾਈ, 2021 ਦੇ ਸੀਬੀਆਈ ਦੇ ਇਕ ਪੱਤਰ ਦਾ ਹਵਾਲਾ ਦਿੰਦੇ ਹੋਏ ਕੰਗ ਨੇ ਕਿਹਾ ਕਿ ਸੀਬੀਆਈ ਨੇ ਪੰਜਾਬ ਰਾਜ ਦੇ ਮੁੱਖ ਸਕੱਤਰ ਨੂੰ  ਅਪਣੇ ਪੱਤਰ 'ਚ ਉਸ ਸਮੇਂ ਦੇ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੁਆਰਾ ਕਥਿਤ ਤੌਰ 'ਤੇ ਅਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਨਾਜਾਇਜ਼ ਮਾਈਨਿੰਗ ਕਰਨ ਦਾ ਜ਼ਿਕਰ ਕੀਤਾ ਗਿਆ ਸੀ | ਪਰ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਾਮਲਾ ਦਬਾਅ ਦਿਤਾ ਸੀ |
ਸੀਬੀਆਈ ਨੇ ਅਸਲ ਦਸਤਾਵੇਜ਼ਾਂ ਦੇ ਨਾਲ ਇਕ ਸ਼ਿਕਾਇਤ ਭੇਜੀ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਰਾਣਾ ਕੇ ਪੀ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਸੀ ਅਤੇ ਉਹ ਰੋਪੜ ਅਤੇ ਆਨੰਦਪੁਰ ਸਾਹਿਬ ਵਿਚ ਅਪਣੇ ਸਹਿਯੋਗੀਆਂ ਰਾਹੀਂ ਕਰੱਸਰ ਮਾਲਕਾਂ ਤੋਂ 'ਪ੍ਰੋਟੈਕਸ਼ਨ ਮਨੀ' ਵਜੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਲੈ ਰਿਹਾ ਸੀ | ਪਰ ਤਤਕਾਲੀ ਸਰਕਾਰ ਨੇ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਕੀਤੀ | ਕਾਂਗਰਸ ਨੂੰ  'ਭਿ੍ਸ਼ਟ ਲੋਕਾਂ' ਦੀ ਪਾਰਟੀ ਕਰਾਰ ਦਿੰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵੱਡੇ ਪੱਧਰ 'ਤੇ ਭਿ੍ਸ਼ਟਾਚਾਰ ਅਤੇ ਘੁਟਾਲੇ ਸਾਹਮਣੇ ਆਏ ਸਨ ਅਤੇ ਮਾਨ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਭਿ੍ਸ਼ਟ ਲੋਕਾਂ ਵਿਰੁਧ ਸਹੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ  ਕਾਬੂ ਕਰਨ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ  ਸਹਿਯੋਗ ਦੇਣ ਦੀ ਬਜਾਏ ਕਾਂਗਰਸ ਲੀਡਰਸ਼ਿਪ ਹਲੇ ਵੀ ਉਨ੍ਹਾਂ ਦੇ ਭਿ੍ਸ਼ਟ ਕੰਮਾਂ 'ਤੇ ਪਰਦਾ ਪਾ ਰਹੀ ਹੈ |
ਉਨ੍ਹਾਂ ਕਿਹਾ ਕਿ ਵਿਜੀਲੈਂਸ ਵਲੋਂ ਕੇਪੀ ਸਿੰਘ ਵਿਰੁਧ ਦੋਸ਼ ਹਨ ਅਤੇ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਪਰ ਉਹ ਅਪਣੇ ਜ਼ੁਰਮਾਂ 'ਤੇ ਪਰਦਾ ਪਾਉਣ ਲਈ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਵਿਰੁਧ ਬੇਬੁਨਿਆਦ ਦੋਸ਼ ਲਗਾ ਰਿਹਾ ਹੈ | ਕਾਂਗਰਸੀ ਆਗੂਆਂ 'ਤੇ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਦੀ ਜਾਂਚ ਕਰਵਾ ਕੇ ਸੱਭ ਦਾ ਪਰਦਾਫ਼ਾਸ਼ ਕੀਤਾ ਜਾਵੇਗਾ |

 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement